DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BKU Ugrahan: ਕਿਸਾਨਾਂ ਵੱਲੋਂ ਭਲਕ ਦੇ ਧਰਨੇ ਦੀ ਤਿਆਰੀ

ਕੇਂਦਰ ਸਰਕਾਰ ’ਤੇ ਕਿਸਾਨੀ ਮੰਗਾਂ ਨਾ ਮੰਨਣ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਦਿੜ੍ਹਬਾ ਵਿੱਚ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਆਗੂ। -ਫੋਟੋ: ਸ਼ੀਤਲ
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਹਰਬੰਸ ਸਿੰਘ ਦਿੜ੍ਹਬਾ ਦੀ ਅਗਵਾਈ ਹੇਠ ਦਿੜ੍ਹਬਾ ਵਿੱਚ ਹੋਈ। ਕਿਸਾਨ ਆਗੂਆਂ ਨੇ ਦੱਸਿਆ ਕਿ 2 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੇ ਸਾਰੇ ਡੀ ਸੀ ਦਫਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਤੇਲ ਕੰਪਨੀਆਂ ਨੂੰ ਮੁਨਾਫਾ ਦੇਣ ਦੀ ਨੀਅਤ ਨਾਲ ਕੇਂਦਰ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੇ ਲਗਭਗ 8 ਰੁਪਏ ਰੇਟ ਵਧਾ ਕੇ ਕਿਸਾਨਾਂ ਦਾ ਅਤੇ ਆਮ ਜਨਤਾ ਦਾ ਲੱਕ ਤੋੜ ਦਿੱਤਾ ਹੈ ਅਤੇ ਕਿਸਾਨਾਂ ਦੀ ਫਸਲ ਝੋਨੇ ਦਾ ਭਾਅ ਮਹਿਜ਼ 72 ਪੈਸੇ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਧਾ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀ ਬੀ ਐੱਮ ਬੀ ਦੀ ਪ੍ਰਬੰਧਕੀ ਮੈਨੇਜਮੈਂਟ ਵਿੱਚੋਂ ਪੰਜਾਬ ਅਤੇ ਹਰਿਆਣੇ ਦਾ ਹੱਕ ਬਹਾਲ ਕੀਤਾ ਜਾਵੇ ਅਤੇ ਹੋਰ ਮੰਗਾਂ ਮੰਨੀਆਂ ਜਾਣ। ਉਨ੍ਹਾਂ ਕਿਸਾਨਾਂ ਨੂੰ ਡੀ ਸੀ ਦਫਤਰ ਸੰਗਰੂਰ ਅੱਗੇ 2 ਜੂਨ ਨੂੰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਜਗਦੀਪ ਸਿੰਘ, ਮਿਸ਼ਰਾ ਸਿੰਘ, ਮੇਜਰ ਸਿੰਘ ਕੌਹਰੀਆਂ, ਜੋਗਿੰਦਰ ਸਿੰਘ ਖੇੜੀ ਨਾਗਾ ਹਾਜ਼ਰ ਸਨ।

Advertisement
Advertisement
×