DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ugrahan Protest: ਕਿਸਾਨਾਂ ਦੀ ਤਾਕਤ ਅੱਗੇ ਝੁਕਿਆ ਪਾਵਰਕੌਮ

ਬਿਜਲੀ ਅਧਿਕਾਰੀਆਂ ਵੱਲੋਂ ਅੱਜ ਤੋਂ 7 ਅਤੇ ਭਲਕ ਤੋਂ 8 ਘੰਟੇ ਬਿਜਲੀ ਸਪਲਾਈ ਦਾ ਵਾਅਦਾ; ਡੀ ਸੀ ਦਫ਼ਤਰਾਂ ਅੱਗੇ ਧਰਨੇ ਜਾਰੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਡੀ ਸੀ ਦਫਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਕਿਸਾਨੀ ਮੰਗਾਂ ਦੀ ਪੂਰਤੀ ਇੱਥੇ ਅੱਜ ਚੌਥੇ ਦਿਨ ਵੀ ਧਰਨਾ ਜਾਰੀ ਰਿਹਾ। ਇਸ ਦੌਰਾਨ ਕਿਸਾਨ ਕਾਫਲੇ ਨੇ ਇਥੋਂ ਦੋ ਕਿਲੋਮੀਟਰ ਦੇ ਫਾਸਲੇ ’ਤੇ ਸਥਿਤ ਪਾਵਰਕੌਮ ਦੇ ਮੁੱਖ ਦਫਤਰ ਤੱਕ ਰੋਸ ਮਾਰਚ ਕਰਨ ਮਗਰੋਂ ਇਸ ਮੁੱਖ ਦਫਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਰਦਸ਼ਨ ਵੀ ਕੀਤਾ। ਇਕੱਠ ਨੂੰ ਜਸਵਿੰਦਰ ਬਰਾਸ, ਜਗਦੀਪ ਛੰਨਾ ਬਲਰਾਜ ਜੋਸ਼ੀ, ਹਰਦੇਵ ਘੱਗਾ ਅਤੇ ਹਰਮਨਦੀਪ ਨੰਦਪੁਰ ਕੇਸ਼ੋਂ ਆਦਿ ਨੇ ਸੰਬੋਧਨ ਕੀਤਾ। ਕਿਸਾਨਾਂ ਨੇ ਪਹਿਲਾਂ ਡੀ ਸੀ ਦਫਤਰ ਸਾਹਮਣੇ ਖੂਬ ਪਿੱਟ ਸਿਆਪਾ ਕੀਤਾ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਗਈ। ਮਗਰੋਂ ਜਥੇਬੰਦੀ ਨੇ ਸ਼ਹਿਰ ਵਿੱਚੋਂ ਮਾਰਚ ਕਰਦਿਆਂ ਪਾਵਰਕੌਮ ਦੇ ਹੈੱਡ ਆਫਿਸ ਅੱਗੇ ਮੁਜ਼ਾਹਰਾ ਕਰ ਕੇ ਕਿਸਾਨਾ ਲਈ ਅੱਠ ਘੰਟੇ ਦੀ ਬਿਜਲੀ ਸਪਲਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਕਿਸਾਨ ਆਗੂ ਮਾਸਟਰ ਬਲਰਾਜ ਜੋਸ਼ੀ ਨੇ ਕਿਹਾ ਕਿ ਇਸ ਦੌਰਾਨ ਅਧਿਕਾਰੀਆਂ ਨੇ ਮੀਟਿੰਗ ਕਰ ਕੇ ਵਿਸ਼ਵਾਸ ਦਿਵਾਇਆ ਕਿ 3 ਸਤੰਬਰ ਤੋ ਖੇਤਾਂ ਦੀਆ ਮੋਟਰਾਂ ਦੀ ਸਪਲਾਈ 7 ਘੰਟੇ ਅਤੇ ਥਰਮਲ ਯੂਨਿਟਾਂ ਦੇ ਚਾਲੂ ਹੋਣ ਤੋਂ ਬਾਅਦ 4 ਸਤੰਬਰ ਤੋਂ 8 ਘੰਟੇ ਦੀ ਪੂਰੀ ਸਪਲਾਈ ਯਕੀਨੀ ਬਣਾ ਦਿਤੀ ਜਾਵੇਗੀ।

ਸੰਗਰੁਰ (ਗੁਰਦੀਪ ਸਿੰਘ ਲਾਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ ਰਿਹਾ। ਮੋਰਚੇ ਦੀ ਸਟੇਜ ਤੋਂ ਆਗੂਆਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕਰਨ, ਸਾਮਰਾਜੀ ਮੁਲਕਾਂ ਨਾਲ ਕੀਤੀਆਂ ਮੁਕਤ ਵਪਾਰ ਸੰਧੀਆਂ ਰੱਦ ਕਰਨ, ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੀ ਮੰਗ ਕੀਤੀ। ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ ਅਤੇ ਅਮਨਦੀਪ ਸਿੰਘ ਮਹਿਲਾਂ ਸਣੇ ਆਗੂਆਂ ਨੇ ਕਿਹਾ ਕਿ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਜਨਤਕ ਅਦਾਰਿਆਂ ਅਤੇ ਲੋਕਾਂ ਦੀਆਂ ਜ਼ਮੀਨਾਂ ਨੂੰ ਖਤਰੇ ਵਿੱਚ ਪਾ ਰਹੀਆਂ ਹਨ। ਉਨ੍ਹਾਂ ਮਹਿੰਗਾਈ ਰੋਕਣ, ਸਾਰੀਆਂ ਫਸਲਾਂ ਲਈ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ, ਸਰਬਵਿਆਪਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਹੜ੍ਹ ਪ੍ਰਭਾਵਿਤਾਂ ਨੂੰ ਪੂਰਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਆਗੂਆਂ ਨੇ ਸੰਘਰਸ਼ਕਾਰੀ ਕਿਸਾਨਾਂ ’ਤੇ ਦਰਜ ਕੇਸ ਰੱਦ ਕਰਨ ਅਤੇ ਜਬਰ ਬੰਦ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਡਰੋਨ ਸਰਵੇ ਸਬੰਧੀ ਪੰਜਾਬ ਸਰਕਾਰ ਤੋਂ ਨੀਤੀ ਸਪੱਸ਼ਟ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਜਿਹਾ ਨਾ ਹੋਣ ’ਤੇ ਸਰਵੇ ਕਰਨ ਆਏ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। 4 ਸਤੰਬਰ ਦਾ ਮੋਰਚਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਗਿਆ।

Advertisement

Advertisement
Advertisement
×