DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਲਾਕ ਪ੍ਰਧਾਨ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬਲਾਕ ਦਿੜ੍ਹਬਾ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਤੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਿੰਡ ਛਾਹੜ ਵਿੱਚ ਹੋਈ । ਮੀਟਿੰਗ ਵਿੱਚ ਬੀਕੇਯੂ ਏਕਤਾ ਸਿੱਧੂਪੁਰ...

  • fb
  • twitter
  • whatsapp
  • whatsapp
featured-img featured-img
ਮੀਟਿਗ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ ਰਣ ਸਿੰਘ ਚੱਠਾ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬਲਾਕ ਦਿੜ੍ਹਬਾ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਤੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਿੰਡ ਛਾਹੜ ਵਿੱਚ ਹੋਈ । ਮੀਟਿੰਗ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਸਮੇਂ ਸਮੇਂ ਤੇ ਕੱਢੇ ਗਏ ਆਗੂਆਂ ਵੱਲੋਂ ਸਰਕਾਰਾਂ ਤੇ ਏਜੰਸੀਆਂ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਜਥੇਬੰਦੀ ਦੇ ਸੂਬਾ ਆਗੂਆਂ ਪ੍ਰਤੀ ਕੀਤੇ ਜਾ ਰਹੇ ਕੂੜ ਪ੍ਰਚਾਰ ਸਬੰਧੀ ਚਰਚਾ ਕਰਦਿਆਂ ਅਸਲੀਅਤ ਤੋਂ ਜਾਣੂ ਕਰਵਾਇਆ ਗਿਆ ਤੇ ਜਥੇਬੰਦੀ ਦੇ ਬਲਾਕ ਦਿੜ੍ਹਬਾ ਦੇ ਪ੍ਰਧਾਨ ਸੁਖਚੈਨ ਸਿੰਘ ਸਾਦੀਹਰੀ ਨੂੰ ਜਥੇਬੰਦੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਬਲਾਕ ਪ੍ਰਧਾਨ ਦੇ ਅਹੁਦੇ ਅਤੇ ਜਥੇਬੰਦੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰਨ ਦਾ ਫੈਸਲਾ ਕੀਤਾ ਗਿਆ,ਜਸਵੰਤ ਸਿੰਘ ਛਾਹੜ ਨੂੰ ਬਲਾਕ ਦਿੜ੍ਹਬਾ ਦਾ ਕਾਰਜਕਾਰੀ ਪ੍ਰਧਾਨ, ਕਲਵੰਤ ਸਿੰਘ ਉਭਿਆ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ । ਇਸ ਮੌਕੇ ਕਿਸਾਨ ਆਗੂ ਰਣ ਸਿੰਘ ਚੱਠਾ ਤੇ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਫ਼ਰਵਰੀ ਦੇ ਪਹਿਲੇ ਹਫਤੇ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਯਾਤਰਾ ਸ਼ੁਰੂ ਕੀਤੀ ਜਾਵੇਗੀ ਜਿਸਦੀ ਸਮਾਪਤੀ 19 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਂਪੰਚਾਇਤ ਕਰਕੇ ਕੀਤੀ ਜਾਵੇਗੀ ,ਯਾਤਰਾ ਦੌਰਾਨ ਦੇਸ ਭਰ ਵਿੱਚ ਕਿਸਾਨ ਪੰਚਾਇਤਾਂ ਹੋਣਗੀਆਂ ਅਤੇ ਲੱਖਾਂ ਪਿੰਡਾਂ ਵਿੱਚ ਕਿਸਾਨੀ ਮੰਗਾਂ ਦੇ ਹੱਕ ਵਿੱਚ ਮਤੇ ਪਵਾਏ ਜਾਣਗੇ, ਜਿਨ੍ਹਾਂ ਨੂੰ 19 ਮਾਰਚ ਨੂੰਪ੍ਰਧਾਨ ਮੰਤਰੀ ਨੂੰ ਸੌਂਪਿਆ ਜਾਵੇਗਾ।

Advertisement
Advertisement
×