ਪੱਤਰ ਪ੍ਰੇਰਕ
ਰਾਜਪੁਰਾ, 16 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪਟਿਆਲਾ ਬਲਾਕ ਪ੍ਰਧਾਨ ਗਿਆਨ ਸਿੰਘ ਨੂੰ ਯੂਨੀਅਨ ਵਿਰੋਧੀ ਕਾਰਵਾਈਆਂ ਦੇ ਦੋਸ਼ ਹੇਠ ਅਹੁਦੇ ਤੋਂ ਹਟਾ ਦਿੱਤਾ ਹੈ। ਯੂਨੀਅਨ ਦੇ ਸੂਬਾ ਖਜ਼ਾਨਚੀ ਮਾਨ ਸਿੰਘ ਰਾਜਪੁਰਾ ਅਤੇ ਉਜਾਗਰ ਸਿੰਘ ਧਮੌਲੀ ਨੇ ਦੱਸਿਆ ਕਿ ਇਸ ਸਬੰਧੀ ਫ਼ੈਸਲਾ ਬੀਤੇ ਦਿਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਸੀਨੀਅਨ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਅਤੇ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਲਿਆ ਗਿਆ। ਬਲਾਕ ਇਕਾਈਆਂ ਵੱਲੋਂ ਸਰਬਸੰਮਤੀ ਨਾਲ ਸਤਵੰਤ ਸਿੰਘ ਦੌਣ ਕਲਾਂ ਨੂੰ ਯੂਨੀਅਨ ਦਾ ਬਲਾਕ ਪਟਿਆਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।