ਨਿਊ ਗ੍ਰੇਨ ਵੈੱਲਫੇਅਰ ਸੁਸਾਇਟੀ ਵੱਲੋਂ ਖ਼ੂਨਦਾਨ ਕੈਂਪ
ਨਿਊ ਗ੍ਰੇਨ ਵੈੱਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਹਲਕਾ ਵਿਧਾਇਕਾ ਨੀਨਾ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਅਤੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।...
Advertisement
ਨਿਊ ਗ੍ਰੇਨ ਵੈੱਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਹਲਕਾ ਵਿਧਾਇਕਾ ਨੀਨਾ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਅਤੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਚੰਡੀਗੜ੍ਹ ਸੈਕਟਰ 32 ਦੀ ਮਾਹਿਰ ਟੀਮ ਨੇ 180 ਯੂਨਿਟ ਖ਼ੂਨ ਇਕੱਤਰ ਕੀਤਾ। ਕੈਂਪ ਦੇ ਸੁਚਾਰੂ ਪ੍ਰਬੰਧ ਵਿੱਚ ਨਿਸ਼ਕਾਮ ਸੇਵਾ ਸੁਸਾਇਟੀ ਅਤੇ ਰੋਟਰੀ ਕਲੱਬ ਨੇ ਵੀ ਵਧ-ਚੜ੍ਹ ਕੇ ਸੇਵਾ ਨਿਭਾਈ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਦਾਨ ਹੈ। ਇਹ ਉਹ ਦਾਨ ਹੈ ਜੋ ਨਾ ਸਿਰਫ਼ ਕਿਸੇ ਅਨਜਾਣ ਜਾਂ ਆਪਣੇ ਦੀ ਜਾਨ ਬਚਾਉਣ ਦਾ ਵਿਲੱਖਣ ਅਹਿਸਾਸ ਦਿੰਦਾ ਹੈ, ਸਗੋਂ ਮਨ ਨੂੰ ਵੀ ਮਾਨਸਿਕ ਤਸੱਲੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਖ਼ੂਨ ਕਿਸੇ ਵੀ ਫ਼ੈਕਟਰੀ ਵਿੱਚ ਨਹੀਂ ਬਣਦਾ, ਸਗੋਂ ਮਨੁੱਖ ਹੀ ਇਸ ਦੀ ਪੂਰਤੀ ਕਰਦਾ ਹੈ। ਇਸ ਮੌਕੇ ਦਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਸੁਸਾਇਟੀ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਜਿਕ ਕਾਰਜ ਕੀਤੇ ਜਾਣਗੇ। ਇਸ ਮੌਕੇ ਰਿਤੇਸ਼ ਬਾਂਸਲ,ਰਾਜਿੰਦਰ ਨਿਰੰਕਾਰੀ, ਸਚਿਨ ਮਿੱਤਲ, ਸੰਜੀਵ ਗੋਇਲ, ਦਿਨੇਸ਼ ਸਚਦੇਵਾ ਸਮੇਤ ਸਮੂਹ ਆੜ੍ਹਤੀ ਮੌਜੂਦ ਸਨ।
ਕੈਪਸ਼ਨ:-
Advertisement
Advertisement