ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਖੂਨਦਾਨ ਕੈਂਪ
ਇੱਥੇ ਵਿਸ਼ਵਕਰਮਾ ਮੰਦਰ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਕਵੀਸ਼ਰੀ ਜਥੇ ਨੇ ਭਗਵਾਨ ਵਿਸ਼ਵਕਰਮਾ ਦਾ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਮਗਰੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 21 ਵਾਲੰਟੀਅਰਾਂ ਨੇ ਖੂਨਦਾਨ ਕੀਤਾ। ਇਸ...
Advertisement
ਇੱਥੇ ਵਿਸ਼ਵਕਰਮਾ ਮੰਦਰ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਕਵੀਸ਼ਰੀ ਜਥੇ ਨੇ ਭਗਵਾਨ ਵਿਸ਼ਵਕਰਮਾ ਦਾ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਮਗਰੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 21 ਵਾਲੰਟੀਅਰਾਂ ਨੇ ਖੂਨਦਾਨ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਦੇਵ ਸਿੰਘ, ਪ੍ਰੇਮ ਖਨੇਜਾ, ਕੌਂਸਲਰ ਬੂਟਾ ਥਿੰਦ, ਕਰਮਜੀਤ ਸਿੰਘ, ਡਾ. ਰਾਮਪਾਲ, ਲਖਵਿੰਦਰ ਸਿੰਘ, ਮਨਦੀਪ ਸਿੰਘ, ਰਾਜਿੰਦਰ ਸਿੰਘ ਧੀਮਾਨ, ਸੇਠੀ, ਹਰਦੀਪ ਸਿੰਘ ਸਨੌਰ ਤੇ ਹਰਵਿੰਦਰ ਸਿੰਘ ਆਦਿ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਹਰਦੀਪ ਸਿੰਘ ਸਨੌਰ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਇਸ ਨਾਲ ਕਈ ਕੀਮਤੀ ਜਾਂਨਾਂ ਬਚਾਈਆਂ ਜਾ ਸਕਦੀਆਂ ਹਨ।
Advertisement
Advertisement