DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਫਤੇ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ

ਹਫਤੇ ਤੋਂ ਲਾਪਤਾ ਥਾਣਾ ਸਦਰ ਪਟਿਆਲਾ ਦੇ ਅਧੀਨ ਪੈਂਦੇ ਨੇੜਲੇ ਪਿੰਡ ਸ਼ੇਖਪੁਰਾ ਕੰਬੋਆਂ ਦੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਹ ਲਾਸ਼ ਨਰਵਾਣਾ ਬ੍ਰਾਂਚ ਨਹਿਰ ਦੇ ਜਨਸੂਈ ਹੈੱਡ ਤੋਂ ਮਿਲੀ ਹੈ। ਮ੍ਰਿਤਕ ਦੀ ਪਛਾਣ 23 ਸਾਲਾ ਕਰਨਵੀਰ ਸ਼ਰਮਾ ਪੁੱਤਰ ਪਵਨ...

  • fb
  • twitter
  • whatsapp
  • whatsapp
Advertisement

ਹਫਤੇ ਤੋਂ ਲਾਪਤਾ ਥਾਣਾ ਸਦਰ ਪਟਿਆਲਾ ਦੇ ਅਧੀਨ ਪੈਂਦੇ ਨੇੜਲੇ ਪਿੰਡ ਸ਼ੇਖਪੁਰਾ ਕੰਬੋਆਂ ਦੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਹ ਲਾਸ਼ ਨਰਵਾਣਾ ਬ੍ਰਾਂਚ ਨਹਿਰ ਦੇ ਜਨਸੂਈ ਹੈੱਡ ਤੋਂ ਮਿਲੀ ਹੈ। ਮ੍ਰਿਤਕ ਦੀ ਪਛਾਣ 23 ਸਾਲਾ ਕਰਨਵੀਰ ਸ਼ਰਮਾ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਸ਼ੇਖਪੁਰਾ ਕੰਬੋਆਂ ਥਾਣਾ ਸਦਰ ਪਟਿਆਲਾ ਵਜੋਂ ਹੋਈ ਹੈ। ਉਹ 5-6 ਦਿਨਾਂ ਤੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਸੀ। ਪੁਲੀਸ ਨੇ ਨੌਜਵਾਨ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। ਪੁਲੀਸ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
×