ਦੇਵੀਗੜ੍ਹ: ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹਖੇੜੀ ਦੇ ਅਭਿਜੀਤ ਸਿੰਘ ਸਿੱਧੂ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਸੋਨੇ ਦਾ ਤਗਮਾ ਜਿੱਤਿਆ ਹੈ। ਮੌਕੇ ’ਤੇ ਮੌਜੂਦ ਅਧਿਕਾਰੀਆਂ ਨੇ ਅਭਿਜੀਤ ਸਿੰਘ ਸਿੱਧੂ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਅਤੇ ਮੈਡਲ ਪਾ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਰਾਜਿੰਦਰ ਕੌਰ ਸੰਧੂ ਅਤੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਵਿਦਿਆਰਥੀ ਨੂੰ ਜਿੱਤ ਦੀ ਵਧਾਈ ਦਿੱਤੀ। -ਪੱਤਰ ਪ੍ਰੇਰਕ