ਦੇਵੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਖੇਡ ਮੇਲਾ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਬਾਕਸਿੰਗ ਅੰਡਰ-17 ਵਰਗ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਹਰਸਿਰਨਜੀਤ ਕੋਰ ਨੇ ਸੋਨ ਤਗ਼ਮਾ ਜਿੱਤਿਆ। ਇਸ ਤੋਂ ਇਲਾਵਾ ਸੱਤਵੀਂ ਕਲਾਸ ਦੀ ਅਰਸ਼ਦੀਪ ਕੌਰ ਤੇ ਕੀਰਤੀ ਨੇ ਚਾਂਦੀ, ਨੌਵੀਂ ਦੀ ਪਵਿੱਤਰ ਕੌਰ ਤੇ ਨਿਮਰਜੋਤ ਕੌਰ ਨੇ ਚਾਂਦੀ ਦਾ ਤਗ਼ਮਾ ਅਤੇ ਅੱਠਵੀਂ ਕਲਾਸ ਦੀ ਮਨਪ੍ਰੀਤ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਸਕੂਲ ਡਾਇਰੈਕਟਰ ਗੌਰਵ ਗੁਲਟੀ, ਪ੍ਰਧਾਨ ਸਲੋਨੀ ਗੁਲਾਟੀ ਅਤੇ ਪ੍ਰਿਸੀਪਲ ਰੇਖਾ ਸ਼ਰਮਾ ਨੇ ਕੋਚ ਗਿਆਨ ਸਿੰਘ ਅਤੇ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਆ।