ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਅਪਰੈਲ
ਇਥੇ ਆਨੰਦ ਨੰਗਰ ਬੀ ਵਿੱਚ ਹਨੂੰਮਾਨ ਮੰਦਰ ਦੀ ਨਵੀਂ ਬਣ ਰਹੀ ਧਰਮਸ਼ਾਲਾ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਜਿਥੇ 5 ਲੱਖ ਰੁਪਏ ਦੀ ਗ੍ਰਾਂਟ ਪਹਿਲਾਂ ਦਿੱਤੀ ਜਾ ਚੁੱਕੀ ਹੈ, ਉਥੇ ਹੀ ਕੰਮ ਸ਼ੁਰੂ ਕਰਵਾਉਂਦਿਆਂ 5 ਲੱਖ ਰੁਪਏ ਦੀ ਹੋਰ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਰਕਾਰ ਵੱਲੋਂ ਇੱਕ-ਇੱਕ ਕਰਕੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੀ ਪੂਰਤੀ ਕੀਤੀ ਜਾ ਰਹੀ ਹੈ। ਵੱਡੇ ਪੱਧਰ ’ਤੇ ਵਿਕਾਸ ਕਾਰਜ ਜਾਰੀ ਹਨ। ਇਸ ਮੌਕੇ ਹਨੂੰਮਾਨ ਮੰਦਿਰ ਕਮੇਟੀ ਦੇ ਸਮੁੱਚੇ ਮੈਂਬਰਾਂ ਵੱਲੋਂ ਸ੍ਰੀ ਮਹਿੰਦਰਾ ਦਾ ਗ੍ਰਾਂਟ ਦੇਣ ਲਈ ਧੰਨਵਾਦ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਾਮ ਕਿਸ਼ਨ ਗਰਗ, ਸਰਪ੍ਰਸਤ ਅਜੈ ਸ਼ਰਮਾ, ਜਨਰਲ ਸਕੱਤਰ ਧਰਮਿੰਦਰ ਕੁਮਾਰ ਜਨਰਲ ਸਮੇਤ ਸਾਧਾ ਰਾਮ ਸ਼ਰਮਾ, ਸੁਨੀਲ ਕੁਮਾਰ ਰੂਬੀ, ਮੀਤ ਪ੍ਰਧਾਨ, ਰਾਜ ਕੁਮਾਰ ਸ਼ਰਮਾ, ਸੁਰਿੰਦਰ ਕੁਮਾਰ ਖੋਸਲਾ, ਤਰਸੇਮ ਸਿੰਗਲਾ, ਬਲਤੇਵ ਸਰਮਾ, ਦਰਸ਼ਨ ਸ਼ਰਮਾ ਅਤੇ ਪ੍ਰਿੰਸ ਸਵਾਮੀ ਹਾਜ਼ਰ ਸਨ।