DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Brick Kiln Workers Protest: ਭੱਠਾ ਮਜ਼ਦੂਰਾਂ ਵੱਲੋਂ ਮੋਟਰਸਾਈਕਲ ਮਾਰਚ

ਮੰਗਾਂ ਨਾ ਮੰਨਣ ਕਾਰਨ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ

  • fb
  • twitter
  • whatsapp
  • whatsapp
featured-img featured-img
ਭੱਠਾ ਮਜ਼ਦੂਰ ਦਿੜ੍ਹਬਾ ਵਿੱਚ ਮੋਟਰਸਾਈਕਲ ਮਾਰਚ ਦੌਰਾਨ ਜਾਣਕਾਰੀ ਦਿੰਦੇ ਹੋਏ। -ਫੋਟੋ: ਸ਼ੀਤਲ
Advertisement

ਭੱਠਾ ਮਜ਼ਦੂਰਾਂ ਦੇ ਬਣਦੇ ਕਾਨੂੰਨੀ ਰੇਟ ਲਾਗੂ ਕਰਵਾਉਣ ਲਈ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਲਾਇਆ ਪੱਕਾ ਮੋਰਚਾ 56ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸਰਕਾਰ ਅਤੇ ਕਿਰਤ ਵਿਭਾਗ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਠੋਸ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਦਿੜ੍ਹਬਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਅਤੇ ਜ਼ਿਲ੍ਹਾ ਪ੍ਰਧਾਨ ਦਿਲਵਰ ਖਾਂ ਦੀ ਅਗਵਾਈ ਹੇਠ ਮੋਟਰਸਾਈਕਲ ਰੋਸ ਮਾਰਚ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵਾਰ-ਵਾਰ ਮੰਗ ਪੱਤਰ ਦਿੱਤੇ ਗਏ ਹਨ ਅਤੇ ਉਨ੍ਹਾਂ ਦੇ ਦਫ਼ਤਰ ਦਾ ਘਿਰਾਓ ਕਰ ਕੇ ਵੀ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ, ਪਰ ਅਜੇ ਤੱਕ ਮਸਲੇ ਦੇ ਹੱਲ ਲਈ ਕੋਈ ਠੋਸ ਪਹਿਲਕਦਮੀ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਇੱਟਾਂ ਦੇ ਰੇਟ ਵਿੱਚ ਵੱਡਾ ਵਾਧਾ ਹੋਇਆ ਹੈ, ਦੂਜੇ ਪਾਸੇ ਭੱਠਾ ਮਜ਼ਦੂਰਾਂ ਨੂੰ ਉਨ੍ਹਾਂ ਦੀ ਬਣਦੀ ਕਾਨੂੰਨੀ ਉਜਰਤ ਦੇਣ ਤੋਂ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਡੀ ਸੀ ਦਫ਼ਤਰ ਸੰਗਰੂਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਵੀ ਜਾਰੀ ਰਹੇਗਾ ਅਤੇ ਮਜ਼ਦੂਰਾਂ ਦੇ ਬਣਦੇ ਕਾਨੂੰਨੀ ਹੱਕਾਂ ਦਾ ਠੋਸ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨਾਂ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ।

Advertisement
Advertisement
×