ਬਹਾਦਰ ਸਿੰਘ ਮਰਦਾਂਪੁਰ /ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 16 ਅਗਸਤ
ਇੱਥੇ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਬਸਪਾ ਤੇ ਅਕਾਲੀ ਵਰਕਰਾਂ ਨੇ ਸਾਂਝੇ ਤੌਰ ’ਤੇ ਬੀਸੀ ਵਿੰਗ ਦੀ ਪਲੇਠੀ ਮੀਟਿੰਗ ਕੀਤੀ ਗਈ। ਇਸ ਵਿਚ ਪ੍ਰਧਾਨ ਪਛੜੀਆਂ ਸ਼੍ਰੇਣੀਆਂ ਵਿੰਗ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕਦੇ ਵੀ ਪਛੜੀਆਂ ਸ਼੍ਰੇਣੀਆਂ ਦਾ ਬਾਤ ਨਹੀਂ ਪੁੱਛੀ। ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪਛੜੇ ਵਰਗਾਂ ਦੇ ਛੇ ਭਲਾਈ ਬੋਰਡ ਬਣਾਏ ਜਾਣਗੇ। ਇਸ ਮੌਕੇ ਬਸਪਾ-ਅਕਾਲੀ ਗੱਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਪੰਜਾਬ ’ਚ ਦੋ ਸਿਆਸੀ ਧਿਰਾਂ ਜੋ ਗੁਰਬਾਣੀ ਅਤੇ ਆਪਣੇ ਬੱਚਿਆਂ ਦੀਆਂ ਕਸਮਾਂ ਖਾ ਕੇ ਆਪਣੇ ਵਾਅਦਿਆਂ ਤੋ ਭੱਜ ਚੁੱਕੀਆਂ ਹਨ।
ਇਸ ਮੌਕੇ ਬਸਪਾ ਦੇ ਬਲਦੇਵ ਸਿੰਘ ਮਹਿਰਾ, ਜਗਜੀਤ ਸਿੰਘ ਛੜਬੜ, ਕੇਸਰ ਸਿੰਘ ਜ਼ਿਲ੍ਹਾ ਪ੍ਰਧਾਨ, ਮੁਹਾਲੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਨਰਦੇਵ ਸਿੰਘ ਆਕੜੀ, ਸਿਮਰਨਜੀਤ ਸਿੰਘ ਬਿੱਲਾ, ਬੀਸੀ ਵਿੰਗ ਜਨਰਲ ਸਕੱਤਰ ਹਰਪਾਲ ਸਿੰਘ ਸਰਾਓ, ਗੁਰਦਰਸ਼ਨ ਸਿੰਘ ਉਗਾਣੀ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਮੌਜੂਦ ਸਨ।