ਬਸਪਾ ਆਪਣੇ ਬਲਬੂਤੇ ਚੋਣਾਂ ਲੜੇਗੀ: ਸੁਖਵੀਰ
ਬਹੁਜਨ ਸਮਾਜ ਪਾਰਟੀ ਬਲਾਕ ਸਮਿਤੀ ਚੋਣਾਂ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਆਪਣੇ ਬਲਬੂਤੇ ਲੜੇਗੀ। ਇਹ ਜਾਣਕਾਰੀ ਬਸਪਾ ਸੁਪਰੀਮੋ ਭੈਣ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਨੂੰ ਸਾਂਝਾ ਕਰਦਿਆਂ ਹਲਕਾ ਪ੍ਰਧਾਨ ਸੁਖਵੀਰ ਸਿੰਘ ਨੇ ਦਿੱਤੀ। ਉਹ ਤਹਿਸੀਲ ਕੰਪਲੈਕਸ ਵਿੱਚ ਬਸਪਾ ਸਮਰਥਕਾਂ ਵੱਲੋਂ ਰਿਟਰਨਿੰਗ ਅਫ਼ਸਰ ਕੋਲ...
Advertisement
ਬਹੁਜਨ ਸਮਾਜ ਪਾਰਟੀ ਬਲਾਕ ਸਮਿਤੀ ਚੋਣਾਂ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਆਪਣੇ ਬਲਬੂਤੇ ਲੜੇਗੀ। ਇਹ ਜਾਣਕਾਰੀ ਬਸਪਾ ਸੁਪਰੀਮੋ ਭੈਣ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਨੂੰ ਸਾਂਝਾ ਕਰਦਿਆਂ ਹਲਕਾ ਪ੍ਰਧਾਨ ਸੁਖਵੀਰ ਸਿੰਘ ਨੇ ਦਿੱਤੀ। ਉਹ ਤਹਿਸੀਲ ਕੰਪਲੈਕਸ ਵਿੱਚ ਬਸਪਾ ਸਮਰਥਕਾਂ ਵੱਲੋਂ ਰਿਟਰਨਿੰਗ ਅਫ਼ਸਰ ਕੋਲ ਕਾਗ਼ਜ਼ਾਤ ਜਮ੍ਹਾਂ ਕਰਵਾਉਣ ਮਗਰੋਂ ਗੱਲਬਾਤ ਕਰ ਰਹੇ ਸਨ। ਸੁਖਵੀਰ ਸਿੰਘ ਨੇ ਕਿਹਾ ਕਿ ਬਸਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਗ਼ਰੀਬ, ਪਿਛੜੇ ਅਤੇ ਪੀੜਤ ਵਰਗਾਂ ਦੀ ਅਸਲ ਹਮਾਇਤੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦਾ ਮੁੱਖ ਮਕਸਦ ਸਮਾਜ ਦੇ ਆਖ਼ਰੀ ਇਨਸਾਨ ਨੂੰ ਨਿਆਂ ਅਤੇ ਹੱਕ ਦਿਵਾਉਣਾ ਹੈ।
Advertisement
Advertisement
