ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਮ ਹੋਣ ਤੱਕ ਜਾਰੀ ਰਹੇਗੀ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ...
Advertisement
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਮ ਹੋਣ ਤੱਕ ਜਾਰੀ ਰਹੇਗੀ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਾਠਕ੍ਰਮ ਵੀ ਪੜ੍ਹਾਇਆ ਜਾਵੇਗਾ। ਅੱਜ ਪਟਿਆਲਾ ਸਥਿਤ ਆਪਣੇ ਦਫ਼ਤਰ ਵਿੱਚ ਹਰਚੰਦ ਸਿੰਘ ਬਰਸਟ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਪੰਚਾਇਤਾਂ ਸਮੇਤ ਆਮ ਲੋਕ ਪਹੁੰਚੇ, ਜਿਨ੍ਹਾਂ ਵੱਲੋਂ ਬਰਸਟ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਸ੍ਰੀ ਬਰਸਟ ਨੇ ਹਰ ਇੱਕ ਵਿਅਕਤੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣੀ ਅਤੇ ਮੌਕੇ ’ਤੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਕੀਤਾ। ਇਸ ਮੌਕੇ ਹਰਿੰਦਰ ਸਿੰਘ ਧਬਲਾਨ, ਸ਼ਾਮ ਲਾਲ ਦੱਤ, ਬਲਕਾਰ ਡਕਾਲਾ, ਸੋਨੀ ਸਰਪੰਚ ਤਰਖਾਣ ਮਾਜਰਾ, ਵਿੱਕੀ ਸਰਪੰਚ ਸੁਨਿਆਰ ਹੇੜੀ ਤੇ ਕੌਂਸਲਰ ਸ਼ੰਕਰ ਖੁਰਾਣਾ ਆਦਿ ਮੌਜੂਦ ਸਨ।

Advertisement
Advertisement