ਬਰਸਟ ਵੱਲੋਂ ਮੰਡੀ ਦੇ ਨਿਰਮਾਣ ਦਾ ਜਾਇਜ਼ਾ
ਪੱਤਰ ਪ੍ਰੇਰਕ ਪਟਿਆਲਾ, 12 ਜੁਲਾਈ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਮੰਡੀਆਂ ਦੇ ਵਿਕਾਸ ਕਾਰਜ ਜ਼ੋਰਾਂ ਨਾਲ ਚੱਲ ਰਹੇ ਹਨ। ਇਸੇ ਲੜੀ ਤਹਿਤ ਸਬ-ਯਾਰਡ ਮਹਿਮਦਪੁਰ ਵਿੱਚ ਮੰਡੀ ਦੇ ਨਿਰਮਾਣ ਕਾਰਜ...
Advertisement
ਪੱਤਰ ਪ੍ਰੇਰਕ
ਪਟਿਆਲਾ, 12 ਜੁਲਾਈ
Advertisement
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਮੰਡੀਆਂ ਦੇ ਵਿਕਾਸ ਕਾਰਜ ਜ਼ੋਰਾਂ ਨਾਲ ਚੱਲ ਰਹੇ ਹਨ। ਇਸੇ ਲੜੀ ਤਹਿਤ ਸਬ-ਯਾਰਡ ਮਹਿਮਦਪੁਰ ਵਿੱਚ ਮੰਡੀ ਦੇ ਨਿਰਮਾਣ ਕਾਰਜ ਵੀ ਚੱਲ ਰਹੇ ਹਨ ਜਿਨ੍ਹਾਂ ਦਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਜਾਇਜ਼ਾ ਲਿਆ ਗਿਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਵੱਲੋਂ ਅੱਜ ਪਿੰਡ ਮਹਿਮਦਪੁਰ ਵਿਖੇ ਸਬ ਯਾਰਡ ਦਾ ਅਚਨਚੇਤ ਦੌਰਾ ਕੀਤਾ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਮੰਡੀ ਵਿੱਚ ਮਿੱਟੀ ਪਾਉਣ ਕੰਮ ਜਲਦ ਪੂਰਾ ਹੋਵੇਗਾ। ਜਦਕਿ ਬਾਕੀ ਰਹਿੰਦੇ ਕੰਮ ਵੀ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ।
Advertisement
×