ਜ਼ਿਮਨੀ ਚੋਣਾਂ: ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕਾਇਤ ਸੈੱਲ ਕਾਇਮ
ਪੱਤਰ ਪ੍ਰੇਰਕਪਟਿਆਲਾ, 14 ਜੁਲਾਈ
ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ 112 ਪਿੰਡਾਂ ਵਿੱਚ ਪੰਚਾਂ ਅਤੇ ਸਰਪੰਚਾਂ ਦੀਆਂ 27 ਜੁਲਾਈ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕਾਇਤ ਸੈੱਲ ਦਾ ਗਠਨ ਕੀਤਾ ਹੈ। ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਫ਼ੋਨ ਨੰਬਰ 0175-2360055 ਅਤੇ ਈਮੇਲ zppatiala@yahoo.com ਜਾਰੀ ਕੀਤਾ ਗਿਆ ਹੈ। ਏਡੀਸੀ ਨੇ ਦੱਸਿਆ ਕਿ ਇਸ ਸ਼ਿਕਾਇਤ ਸੈੱਲ ਦਾ ਇੰਚਾਰਜ ਸਕੱਤਰ-ਕਮ-ਡਿਪਟੀ ਸੀਈਓ ਜ਼ਿਲ੍ਹਾ ਪਰਿਸ਼ਦ ਪਟਿਆਲਾ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜ਼ਾਬਤੇ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਚੋਣਾਂ ਵਾਲੇ ਪਿੰਡਾਂ ਦਾ ਕੋਈ ਵੀ ਵੋਟਰ ਜਾਂ ਉਮੀਦਵਾਰ ਉਕਤ ਨੰਬਰ 'ਤੇ ਸੰਪਰਕ ਕਰ ਸਕਦਾ ਹੈ ਜਾਂ ਈਮੇਲ ਕਰ ਸਕਦਾ ਹੈ।