ਪਾਤੜਾਂ: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਦੇ ਪਾਤੜਾਂ ਦੇ ਪ੍ਰਧਾਨ ਬੂਟਾ ਰਾਮ ਸ਼ੁਤਰਾਣਾ ਦੀ ਅਗਵਾਈ ਵਿੱਚ ਕੈਲੰਡਰ ਜਾਰੀ ਕੀਤਾ ਗਿਆ। ਬੂਟਾ ਰਾਮ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਨ ’ਤੇ ਪੇਅ ਕਮਿਸ਼ਨ, ਡੀਏ ਦੀਆਂ ਕਿਸ਼ਤਾਂ ਅਤੇ ਹੋਰ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਪਰ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਅਕਾਲੀ ਭਾਜਪਾ ਸਰਕਾਰ ਮੌਕੇ ਪਰਸੋਨਲ ਵਿਭਾਗ ਵੱਲੋਂ ਜਾਰੀ ਕੀਤਾ ਪੱਤਰ ਰੱਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਹੈ ਕਿ ਜੇਕਰ ਸਰਕਾਰ ਨੇ ਹੱਕੀ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਕਾਂਗਰਸ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਖਮਿਆਜ਼ਾ ਭੁਗਤਨਾ ਪਵੇਗਾ।
-ਪੱਤਰ ਪ੍ਰੇਰਕ