ਬਹਾਦਰ ਸਿੰਘ ਮਰਦਾਂਪੁਰ
ਘਨੌਰ, 9 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੀ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕਾ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਪਿੰਡ ਕਾਮੀਂ ਕਲਾਂ ਅਤੇ ਖਾਨਪੁਰ ਗੰਡਿਆ ਵਿੱਚ ਪਾਰਟੀ ਆਗੂਆਂ ਮਨਜੀਤ ਸਿੰਘ ਸਾਬਕਾ ਸਰਪੰਚ, ਬਹਾਦਰ ਸਿੰਘ ਖੈਰਪੁਰ ਅਤੇ ਗੁਰਨਾਮ ਸਿੰਘ ਖਾਨਪੁਰ ਗੰਡਿਆ ਦੀ ਅਗਵਾਈ ਵਿੱਚ ਕਰਵਾਈ ਗਈ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਆਖਿਆ ਕਿ ਹਲਕਾ ਘਨੌਰ ਵਿੱਚ ਸੱਤਾਧਾਰੀ ਧਿਰ ਵੱਲੋਂ ਲੰਘੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਧੱਕੇਸ਼ਾਹੀਆਂ ਅਤੇ ਜ਼ਿਆਦਤੀਆਂ ਕੀਤੀਆਂ ਗਈਆਂ। ਵਿਰੋਧੀਆਂ ’ਤੇ ਝੂਠੇ ਕੇਸ ਦਰਜ ਕਰਵਾਏ ਗਏ। ਇਸ ਤੋਂ ਇਲਾਵਾ ਨਾਜਾਇਜ਼ ਕਾਰੋਬਾਰ ਅਤੇ ਮਾਫੀਆ ਰਾਜ ਨੂੰ ਪ੍ਰਫੁੱਲਤ ਕੀਤਾ ਗਿਆ। ਇਸ ਤੋਂ ਸਮਾਜ ਦਾ ਹਰ ਵਰਗ ਪ੍ਰੇਸ਼ਾਨ ਹੈੇੇ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਮਾੜੇ ਰਾਜ ਪ੍ਰਬੰਧ ਅਤੇ ਮਾਫੀਆ ਰਾਜ ਦੇ ਖਾਤਮੇ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਨਰਾਤਾ ਰਾਮ, ਨਰੇਸ਼ ਕੁਮਾਰ ਕਪੂਰੀ, ਸੁਰਜੀਤ ਸਿੰਘ ਕਾਮੀਂ, ਯੂਥ ਅਕਾਲੀ ਆਗੂ ਹੈਰੀ ਮੁਖਮੈਲਪੁਰ, ਅਵਤਾਰ ਸਿੰਘ ਕਪੂਰੀ, ਦੀਦਾਰ ਸਿੰਘ ਅਤੇ ਹੋਰਨਾਂ ਨੇ ਵਿਚਾਰ ਪ੍ਰਗਟ ਕੀਤੇ।