DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਪੁਲੀਸ ਨੂੰ ‘ਦਲਾਲ’ ਕਹਿਣਾ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼: PSIEC Chairman Dhillon

ਕੇਂਦਰੀ ਮੰਤਰੀ ਬਿੱਟੂ ਨੂੰ ਮੁਆਫ਼ੀ ਮੰਗਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਦਲਵੀਰ ਸਿੰਘ ਢਿੱਲੋਂ
Advertisement

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਗਰ ਕੌਂਸਲ ਚੋਣਾਂ ਦੌਰਾਨ ਧੂਰੀ ਦੌਰੇ ’ਤੇ ਆਏ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਪੁਲੀਸ ਅਫਸਰ ਨੂੰ ਦਲਾਲ ਕਹਿਣ ਦਾ ਨੋਟਿਸ ਲੈਂਦਿਆਂ ਤੁਰੰਤ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਸਲਾਹ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓਜ਼ ਨੇ ਸੱਚਾਈ ਸਾਹਮਣੇ ਰੱਖ ਦਿੱਤੀ ਹੈ ਕਿ ਕਿਸ ਤਰ੍ਹਾਂ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਪੁਲੀਸ ਦੇ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ ਗਈ ਅਤੇ ਕੇਂਦਰੀ ਏਜੰਸੀਆਂ ਦੇ ਨਾਂ ’ਤੇ ਖੁੱਲ੍ਹੀਆਂ ਧਮਕੀਆਂ ਦੇ ਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਚੇਅਰਮੈਨ ਢਿੱਲੋਂ ਨੇ ਕਿਹਾ ਕਿ ਇਹ ਪੰਜਾਬ ਹੈ, ਇੱਥੇ ਲੋਕ ਨਾ ਤਾਂ ਧਮਕੀਆਂ ਤੋਂ ਡਰਦੇ ਹਨ ਅਤੇ ਨਾ ਹੀ ਕਿਸੇ ਦੇ ਦਬਾਅ ਹੇਠ ਝੁਕਦੇ ਹਨ। ਪੰਜਾਬ ਪੁਲੀਸ ਦੇਸ਼ ਦੀ ਸਭ ਤੋਂ ਬਿਹਤਰ ਅਤੇ ਇਮਾਨਦਾਰ ਫੋਰਸਾਂ ਵਿੱਚੋਂ ਇੱਕ ਹੈ, ਜਿਸ ਨੂੰ “ਦਲਾਲ” ਕਹਿਣਾ ਨਾ ਸਿਰਫ਼ ਨਿੰਦਣਯੋਗ ਹੈ, ਬਲਕਿ ਪੂਰੇ ਸੂਬੇ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖ਼ਲ ਹੋਣਾ ਵੀ ਮੁਸ਼ਕਲ ਹੋ ਜਾਵੇਗਾ। ਸ੍ਰੀ ਢਿੱਲੋ ਨੇ ਸਿਆਸੀ ਵਿਰੋਧੀਆਂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਧੂਰੀ ਵਿੱਚ ਚੋਣ ਪ੍ਰਕਿਰਿਆ ਪੂਰੀ ਅਮਨ ਅਮਾਨ ਨਾਲ ਨੇਪਰੇ ਚੜ੍ਹੀ ਹੈ।

Advertisement

Advertisement
Advertisement
×