ਖੇਤਰੀ ਪ੍ਰਤੀਨਿਧ
ਪਟਿਆਲਾ, 31 ਜੁਲਾਈ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ 1950 ਵਿੱਚ ਲੋੜੀਂਦੀ ਸੋਧ ਕਰਦੇ ਹੋਏ ਪਹਿਲੀ ਅਗਸਤ 2022 ਤੋਂ ਆਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਵੋਟਰ ਰਜਿਸਟ੍ਰੇਸ਼ਨ ਫ਼ਾਰਮ ਵਿੱਚ ਵੀ ਕੁਝ ਸੋਧਾਂ ਕੀਤੀਆਂ ਗਈਆਂ ਹਨ। ਇਸ ਮੁਹਿੰਮ ਦਾ ਉਦੇਸ਼ ਕਿਸੇ ਵੀ ਵਿਅਕਤੀ ਦੀ ਦੋ ਥਾਵਾਂ ’ਤੇ ਵੋਟ ਨਾ ਬਣਨ ਨੂੰ ਯਕੀਨੀ ਬਣਾਉਣਾ ਅਤੇ ਵੋਟਰ ਸੂਚੀ ਨੂੰ ਸ਼ੁੱਧ ਤੇ ਪਾਰਦਰਸ਼ੀ ਬਣਾਉਣਾ ਹੈ।