DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਧਿਆਪਕ ਜੋੜੇ ਦੇ ਹੱਕ ’ਚ ਮੋਮਬੱਤੀ ਮਾਰਚ

ਸੂਬਾਈ ਇਨਸਾਫ਼ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਜ਼ਿਲ੍ਹਾ ਸਿੱਖਿਆ ਦਫਤਰ ਵਿੱਚ ਧਰਨਾ ਦਿੰਦੇ ਹੋਏ ਅਧਿਆਪਕ। ਫੋਟੋ:ਭੰਗੂ
Advertisement
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਮੌਕੇ ਡਿਊਟੀ ਦੌਰਾਨ ਮੋਗਾ ਵਿੱਚ ਜਾਨ ਗਵਾਉਣ ਵਾਲੇ ਅਧਿਆਪਕ ਜੋੜੇ ਨੂੰ ਇਨਸਾਫ ਦੁਆਉਣ ਲਈ ਅਧਿਅਪਾਕ ਭਾਈਚਾਰੇ ਵੱਲੋਂ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਦਫ਼ਤਰ ਵਿੱਚ ਧਰਨਾ ਦੇਣ ਮਗਰੋਂ ਇਥੋਂ ਫੁਹਾਰਾ ਚੌਕ ਤੱਕ ਮੋਮਬੱਤੀ ਮਾਰਚ ਵੀ ਕੀਤਾ ਗਿਆ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਸਮੇਤ ਭਰਾਤਰੀ ਜਥੇਬੰਦੀਆਂ ਨੇ ਵੀ ਹਿੱਸਾ ਲਿਆ। ਸਰਕਾਰ ਦੇ ਚੋਣ ਵਾਅਦੇ ਅਨੁਸਾਰ ਅਧਿਆਪਕਾਂ ਦੀਆਂ ਬੀ ਐੱਲ ਓ ਅਤੇ ਹੋਰ ਗੈਰਵਿੱਦਿਅਕ ਕਾਰਜਾਂ ਲਈ ਡਿਊਟੀਆਂ ਰੱਦ ਕਰਨ ’ਤੇ ਵੀ ਜ਼ੋਰ ਦਿਤਾ ਗਿਆ। ਇਸੇ ਹੀ ਕੜੀ ਵਜੋਂ 18 ਜਨਵਰੀ ਨੂੰ ਮੋਗਾ ਵਿੱਚ ਅਧਿਆਪਕ ਇਨਸਾਫ ਕਮੇਟੀ ਦੇ ਬੈਨਰ ਹੇਠ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।

ਡੀ ਟੀ ਐੱਫ ਦੇ ਸੂਬਾਈ ਪ੍ਰਧਾਨ ਵਿਕਰਮਦੇਵ ਸਿੰਘ, ਜਸਵਿੰਦਰ ਸਮਾਣਾ, ਹਰਵਿੰਦਰ ਰੱਖੜਾ, ਮਨੋਜ ਘਈ, ਗੁਰਪ੍ਰੀਤ ਗੁਰੂ, ਤਲਵਿੰਦਰ ਖਰੌੜ ਅਤੇ ਹਰਮੀਤ ਕੌਰ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਨਾਲ ਸਬੰਧਤ ਉਕਤ ਅਧਿਆਪਕ ਜੋੜੇ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੀ ਕਾਰ ਸੂਏ ਵਾਲੇ ਪਾਣੀ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮ੍ਰਿਤਕ ਜੋੜੇ ਨੂੰ ਦਿੱਤੇ ਗਏ ਦਸ-ਦਸ ਲੱਖ ਦੀ ਨਿਗੂਣੀ ਰਾਸ਼ੀ ਦੇ ਚੈੱਕ ਪਰਿਵਾਰ ਅਤੇ ਜਥੇਬੰਦੀਆਂ ਵੱਲੋਂ ਨਕਾਰ ਦਿੱਤੇ ਗਏ ਹਨ। ਉਨ੍ਹਾਂ ਅਧਿਆਪਕ ਜੋੜੇ ਦੇ ਬੱਚਿਆਂ ਨੂੰ 2-2 ਕਰੋੜ ਮੁਆਵਜ਼ਾ ਅਤੇ ਉਨ੍ਹਾਂ ਦੀ ਪੜ੍ਹਾਈ ਦੀ ਜਿੰਮੇਵਾਰੀ ਲੈਣ ਸਮੇਤ ਦੋਵਾਂ ਬੱਚਿਆਂ ਲਈ ਸਰਕਾਰੀ ਨੌਕਰੀ ਰਾਖਵੀਂ ਕਰਨ ਦੀ ਮੰਗ ਵੀ ਕੀਤੀ ਗਈ।

Advertisement

ਡੀਟੀਐਫ ਆਗੂ ਗਗਨ ਰਾਣੂ ਤੇ ਹੋਰਾਂ ਨੇ ਦੱਸਿਆ ਕਿ ਐਸੋਸੀਏਟ ਅਧਿਆਪਕਾ ਰਾਜਵੀਰ ਕੌਰ, ਸਿੱਖਿਆ ਪ੍ਰੋਵਾਇਡਰ ਅਧਿਆਪਕਾ ਪਰਮਜੀਤ ਕੌਰ ਅਤੇ ਗੁਰਵਿੰਦਰ ਸਿੰਘ ਵੀ ਤਰਤੀਬਵਾਰ ਮੂਣਕ,ਸਮਾਣਾਾ ਅਤੇ ਪਾਤੜਾਂ ਖੇਤਰ’ਚ ਚੋਣ ਡਿਊਟੀ ’ਤੇ ਜਾਂਦਿਆਂ ਦੁਰਘਟਨਾ ਦਾ ਸ਼ਿਕਾਰ ਹੋ ਕੇ ਗੰਭੀਰ ਜਖ਼ਮੀ ਹੋ ਗਏ ਸਨ। ਜਿਨ੍ਹਾਂ ਦੀ ਤਾਂ ਸਰਕਾਰ ਨੇ ਕੋਈ ਸਾਰ ਹੀ ਨਹੀਂ ਲਈ। ਸਮੁੱਚੇ ਅਧਿਆਪਕ ਵਰਗ ਨੇ ਜਖਮੀ ਸਮੂਹ ਅਧਿਆਪਕਾਂ ਲਈ 20-20 ਲੱਖ ਮੁਆਵਜਾ ਦੇਣ ਤੇ ਇਲਾਜ਼ ਦੀ ਜ਼ਿੰਮੇਵਾਰੀ ਓਟਣ ਸਮੇਤ ਉਹਨਾਂ ਨੂੰ ਤੰਦਰੁਸਤ ਹੋਣ ਤੱਕ ਤਨਖ਼ਾਹ ਸਮੇਤ ਛੁੱਟੀ ’ਤੇ ਮੰਨੇ ਜਾਣ ਦੀ ਮੰਗ ਵੀ ਕੀਤੀ ਗਈ।

Advertisement

Advertisement
×