ਖੇਤਰੀ ਪ੍ਰਤੀਨਿਧ
ਪਟਿਆਲਾ, 24 ਅਕਤੂਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੈੱਬ ਕਾਨਫਰੰਸ ਰਾਹੀਂ ਚੰਡੀਗੜ੍ਹ ਤੋਂ ‘ਪੰਜਾਬ ਦੇ ਸ਼ਹਿਰੀ ਢਾਂਚੇ ਦੇ ਮੁਹਾਂਦਰੇ ’ਚ ਬਦਲਾਅ’ ਦੇ ਦੂਜੇ ਪੜਾਅ ਦੀ ਆਨਲਾਈਨ ਸ਼ੁਰੂਆਤ ਕਰਦਿਆਂ ਆਪਣੇ ਜੱਦੀ ਜ਼ਿਲ੍ਹੇ ਪਟਿਆਲਾ ਦੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਬੁਨਿਆਦੀ ਢਾਂਚੇ ਅਤੇ ਉੱਚ ਪੱਧਰੀ ਨਾਗਰਿਕ ਸਹੂਲਤਾਂ ਲਈ ਅੱਜ 58 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡੀਸੀ ਕੁਮਾਰ ਅਮਿਤ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਇਸ ਦੌਰਾਨ 40 ਕਰੋੜ ਨਾਲ ਪਟਿਆਲਾ ਸ਼ਹਿਰ ਦੀਆਂ ਸੜਕਾਂ ਅਤੇ ਪਾਰਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਜਦਕਿ 14 ਕਰੋੜ ਨਾਲ ਪਟਿਆਲਾ ਸ਼ਹਿਰ ਦੀਆਂ ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਨਵੀਆਂ ਅਤੇ ਪੁਰਾਣੀਆਂ ਲਾਈਨਾਂ ਨੂੰ ਬਦਲਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ।