ਸਰਬਜੀਤ ਸਿੰਘ ਭੰਗੂ
ਪਟਿਆਲਾ, 21 ਮਾਰਚ
ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਅਤੇ ਖੋਹੀ ਗਈ ਵਰਨਾ ਕਾਰ ਬਰਾਮਦ ਕੀਤੀ ਹੈ। ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਇਸ ਕਾਰਵਾਈ ਨੂੰ ਸੀਆਈਏ ਸਟਾਫ਼ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਅਮਲ ਵਿੱਚ ਲਿਆਂਦਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਭਵਨਦੀਪ ਉਰਫ਼ ਪਵਨ ਵਾਸੀ ਬਿਲਗਾ ਜ਼ਿਲ੍ਹਾ ਲੁਧਿਆਣਾ, ਮਨਜਿੰਦਰ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਅਤੇ ਰਣਜੋਧ ਸਿੰਘ ਵਾਸੀ ਜ਼ਿਲ੍ਹਾ ਮੋਗਾ ਸ਼ਾਮਲ ਹਨ।