ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਇੱਕ ਹਲਾਕ
ਸਮਾਣਾ-ਚੀਕਾ ਰੋਡ ’ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਸਦਰ ਪੁਲੀਸ ਦੇ ਏ ਐੱਸ ਆਈ ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਤੇਜਿੰਦਰ ਸਿੰਘ (51) ਦੇ ਪਿਤਾ ਸੁਖਵੰਤ ਸਿੰਘ, ਵਾਸੀ ਪਿੰਡ ਰਾਮਨਗਰ ਵੱਲੋਂ...
Advertisement
ਸਮਾਣਾ-ਚੀਕਾ ਰੋਡ ’ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਸਦਰ ਪੁਲੀਸ ਦੇ ਏ ਐੱਸ ਆਈ ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਤੇਜਿੰਦਰ ਸਿੰਘ (51) ਦੇ ਪਿਤਾ ਸੁਖਵੰਤ ਸਿੰਘ, ਵਾਸੀ ਪਿੰਡ ਰਾਮਨਗਰ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ 28 ਫਰਵਰੀ ਦੀ ਸ਼ਾਮ ਨੂੰ ਤੇਜਿੰਦਰ ਸਿੰਘ ਮੋਟਰਸਾਈਕਲ ’ਤੇ ਸਮਾਣਾ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਕਮਾਲਪੁਰ ਨੇੜੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਉਹ ਜ਼ਖ਼ਮੀ ਹੋ ਗਿਆ। ਜਦੋਂ ਉਸ ਨੂੰ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਧਿਕਾਰੀ ਮੁਤਾਬਕ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੇ ਪਰਿਵਾਰ ’ਚ ਪਤਨੀ ਅਤੇ ਦੋ ਧੀਆਂ ਹਨ।
Advertisement
Advertisement
Advertisement
×

