DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇੱਥੇ ਸਥਿਤ ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਕੀ ਸਕੂਲ ਦੀ ਪ੍ਰਿੰਸੀਪਲ ਦੇ ਈ-ਮੇਲ ਅਕਾਊਂਟ ’ਤੇ ਭੇਜੀ ਗਈ ਸੀ। ਪ੍ਰਿੰਸੀਪਲ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਧਮਕੀ...

  • fb
  • twitter
  • whatsapp
  • whatsapp
featured-img featured-img
ਪ੍ਰਿੰਸੀਪਲ ਨਾਲ ਸਕੂਲ ਦਾ ਨਿਰੀਖਣ ਕਰਦੇ ਹੋਏ ਐੱਸ ਐੱਚ ਓ ਕਿਰਪਾਲ ਸਿੰਘ ਮੋਹੀ।
Advertisement

ਇੱਥੇ ਸਥਿਤ ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਕੀ ਸਕੂਲ ਦੀ ਪ੍ਰਿੰਸੀਪਲ ਦੇ ਈ-ਮੇਲ ਅਕਾਊਂਟ ’ਤੇ ਭੇਜੀ ਗਈ ਸੀ। ਪ੍ਰਿੰਸੀਪਲ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ, ਉਨ੍ਹਾਂ ਤੁਰੰਤ ਐੱਸ ਐੱਸ ਪੀ ਪਟਿਆਲਾ ਅਤੇ ਡੀ ਐੱਸ ਪੀ ਰਾਜਪੁਰਾ ਨੂੰ ਸੂਚਿਤ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਾਰੇ ਵਿਦਿਆਰਥੀਆਂ ਨੂੰ ਛੁੱਟੀ ਕਰ ਕੇ ਘਰ ਭੇਜ ਦਿੱਤਾ ਗਿਆ। ਪੁਲੀਸ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਸਕੂਲ ਦੇ ਚੱਪੇ-ਚੱਪੇ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਥਾਣਾ ਸਦਰ ਦੇ ਐੱਸ ਐੱਚ ਓ ਕਿਰਪਾਲ ਸਿੰਘ ਮੋਹੀ ਨੇ ਧਮਕੀ ਭਰੀ ਈ-ਮੇਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਪੁਲੀਸ ਵੱਲੋਂ ਸਕੂਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਪ੍ਰਿੰਸੀਪਲ ਅਨੁਸਾਰ, ਸ਼ੁੱਕਰਵਾਰ ਤੋਂ ਸਕੂਲ ਮੁੜ ਰੋਜ਼ਾਨਾ ਵਾਂਗ ਖੁੱਲ੍ਹੇਗਾ।

Advertisement
Advertisement
×