ਪੱਤਰ ਪ੍ਰੇਰਕ
ਘਨੌਰ, 27 ਅਪਰੈਲ
ਥਾਣਾ ਖੇੜੀ ਗੰਡਿਆਂ ਦੀ ਪੁਲੀਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਖਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਖੇੜੀ ਗੰਡਿਆਂ ਦੇ ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਹਰਜੀਤ ਕੌਰ ਵਾਸੀ ਪਿੰਡ ਹਰਪਾਲਪੁਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਦੈਲਾ ਦਾ ਵਿਆਹ ਸਾਸ 2015 ਵਿੱਚ ਹਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪਪਰਾਲਾ, ਜ਼ਿਲ੍ਹਾ ਕੈਥਲ ਨਾਲ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਵਿਆਹ ਤੋਂ ਬਾਅਦ ਮੁਦੈਲਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕੀਤਾ ਜਾਣ ਲੱਗਾ। ਪੁਲੀਸ ਨੇ ਸ਼ਿਕਾਇਤ ’ਤੇ ਹਰਿੰਦਰ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਕੌਰ, ਸੰਦੀਪ ਕੌਰ ਅਤੇ ਮਨਦੀਪ ਸਿੰਘ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।