ਚੋਰੀ ਦੇ ਦੋਸ਼ ਹੇਠ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
ਸਮਾਣਾ ਦੇ ਬੇਰਕਾ ਬੂਥ ਵਿੱਚੋਂ ਚੋਰੀ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਚਾਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਨਿਤੀਸ਼ ਕੁਮਾਰ, ਜਤਿੰਦਰ ਸਿੰਘ ਵਾਸੀ ਰੋਜ਼ ਕਲੋਨੀ ਪਟਿਆਲਾ, ਜੀਤ ਕੁਮਾਰ ਤੇ ਚਮਨ ਵਾਸੀ ਮਥੁਰਾ ਕਲੋਨੀ ਪਟਿਆਲਾ ਸ਼ਾਮਲ ਹਨ। ਸਿਟੀ...
Advertisement
ਸਮਾਣਾ ਦੇ ਬੇਰਕਾ ਬੂਥ ਵਿੱਚੋਂ ਚੋਰੀ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਚਾਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਨਿਤੀਸ਼ ਕੁਮਾਰ, ਜਤਿੰਦਰ ਸਿੰਘ ਵਾਸੀ ਰੋਜ਼ ਕਲੋਨੀ ਪਟਿਆਲਾ, ਜੀਤ ਕੁਮਾਰ ਤੇ ਚਮਨ ਵਾਸੀ ਮਥੁਰਾ ਕਲੋਨੀ ਪਟਿਆਲਾ ਸ਼ਾਮਲ ਹਨ। ਸਿਟੀ ਪੁਲੀਸ ਦੇ ਏਐੱਸਆਈ ਸਿੰਦਰ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਵਾਸੀ ਪਿੰਡ ਬੁਜਰਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 6-7 ਅਗਸਤ ਦੀ ਦਰਮਿਆਨੀ ਰਾਤ ਨੂੰ ਉਕਤ ਮੁਲਜ਼ਮਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਸਥਿਤ ਉਸ ਦੇ ਬੇਰਕਾ ਬੂਥ ਵਿੱਚੋਂ 36 ਕਿਲੋ ਦੇਸੀ ਘਿਓ ਦੇ ਪੈਕਟ ਤੇ 7000 ਰੁਪਏ ਦੀ ਨਕਦੀ ਚੋਰੀ ਕਰ ਲਈ। ਅਧਿਕਾਰੀ ਅਨੁਸਾਰ ਮਾਮਲਾ ਦਰਜ ਕਰਕੇ ਪੁਲੀਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
Advertisement
Advertisement