ਦੇਵੀਗੜ੍ਹ: ਥਾਣਾ ਜੁਲਕਾਂ ਦੀ ਪੁਲੀਸ ਕੋਲ ਬੀਡੀਪੀਓ ਭੂਨਰਹੇੜੀ ਸੁਖਵਿੰਦਰ ਸਿੰਘ ਟਿਵਾਣਾ ਨੇ ਸ਼ਿਕਾਇਤ ਕੀਤੀ ਕਿ ਪਿੰਡ ਐਹਿਰੂ ਖੁਰਦ ਦੇ ਕੁਝ ਵਸਨੀਕ ਗੰਦਾ ਪਾਣੀ ਗਲੀ ਵਿੱਚ ਕੱਢ ਕੇ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਸਨ। ਜਦੋਂ ਉਹ ਮੌਕੇ ’ਤੇ ਗਏ ਤਾਂ ਉਨ੍ਹਾਂ ਨਾਲ ਗਾਲੀ ਗਲੋਚ ਕੀਤੀ ਗਈ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ ਗਿਆ। ਇਸ ਸਬੰਧੀ ਥਾਣਾ ਜੁਲਕਾਂ ਦੀ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ