ਨਾਜਾਇਜ਼ ਮਾਈਨਿੰਗ ਕਰਨ ਵਾਲੇ ਖ਼ਿਲਾਫ਼ ਕੇਸ ਦਰਜ
ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਿਕੰਜਾ ਕੱਸਿਆ ਜਾ ਰਿਹਾ ਹੈ, ਜਿਸ ਤਹਿਤ ਥਾਂ-ਥਾਂ ਛਾਪੇ ਮਾਰੇ ਜਾ ਰਹੇ ਹਨ। ਇਸ ਦੌਰਾਨ ਮਾਈਨਿੰਗ ਵਿਭਾਗ ਦੇ ਇੰਸਪੈਕਟਰ ਅਮਨ ਧੀਮਾਨ ਨੇ ਥਾਣਾ ਜੁਲਕਾਂ ਵਿੱਚ ਸ਼ਿਕਾਇਤ ਕੀਤੀ ਕਿ ਪਿੰਡ ਰਾਜੂ ਖੇੜੀ ਨੇੜੇ...
Advertisement
ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਿਕੰਜਾ ਕੱਸਿਆ ਜਾ ਰਿਹਾ ਹੈ, ਜਿਸ ਤਹਿਤ ਥਾਂ-ਥਾਂ ਛਾਪੇ ਮਾਰੇ ਜਾ ਰਹੇ ਹਨ। ਇਸ ਦੌਰਾਨ ਮਾਈਨਿੰਗ ਵਿਭਾਗ ਦੇ ਇੰਸਪੈਕਟਰ ਅਮਨ ਧੀਮਾਨ ਨੇ ਥਾਣਾ ਜੁਲਕਾਂ ਵਿੱਚ ਸ਼ਿਕਾਇਤ ਕੀਤੀ ਕਿ ਪਿੰਡ ਰਾਜੂ ਖੇੜੀ ਨੇੜੇ ਕੁਝ ਵਿਅਕਤੀਆਂ ਵੱਲੋਂ ਬਿਨਾਂ ਕਿਸੇ ਮਨਜ਼ੂਰੀ ਦੇ ਆਪਣੀ ਜ਼ਮੀਨ ਵਿੱਚੋਂ ਮਿੱਟੀ ਪੁੱਟੀ ਜਾ ਰਹੀ ਸੀ। ਇਸ ’ਤੇ ਕਾਰਵਾਈ ਕਰਦਿਆਂ ਥਾਣਾ ਜੁਲਕਾਂ ਦੀ ਪੁਲੀਸ ਨੇ ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ ’ਤੇ ਕਰਮਜੀਤ ਸਿੰਘ ਪਿੰਡ ਰੁੜਕੀ ਬੱਧ ਸਿੰਘ ਵਾਲਾ ਖ਼ਿਲਾਫ਼ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇੰਸਪੈਕਟਰ ਅਮਨ ਧੀਮਾਨ ਨੇ ਕਿਹਾ ਕਿ ਕੋਈ ਵੀ ਵਿਅਕਤੀ ਨਾਜਾਇਜ਼ ਮਾਈਨਿੰਗ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
×
