ਨਾਮਜ਼ਦਗੀ ਪੱਤਰ ਖੋਹ ਕੇ ਭੱਜਣ ਵਾਲਿਆਂ ਖ਼ਿਲਾਫ਼ ਕੇਸ ਦਰਜ
ਬਲਾਕ ਸਮਿਤੀ ਚੋਣਾਂ ਲਈ ਪਿਛਲੇ ਦਿਨੀਂ ਨਾਮਜ਼ਦਗੀ ਪੱਤਰ ਭਰਨ ਆਏ ਦੋ ਉਮੀਦਵਾਰਾਂ ਦੀਆਂ ਫਾਈਲਾਂ ਖੋਹ ਕੇ ਫਰਾਰ ਹੋਣ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਇੱਕ ਅਣਪਛਾਤੇ ਸਣੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਿਟੀ ਪੁਲੀਸ ਮੁਤਾਬਕ ਤਹਿਸੀਲ ਚੌਕ ’ਚ...
Advertisement
ਬਲਾਕ ਸਮਿਤੀ ਚੋਣਾਂ ਲਈ ਪਿਛਲੇ ਦਿਨੀਂ ਨਾਮਜ਼ਦਗੀ ਪੱਤਰ ਭਰਨ ਆਏ ਦੋ ਉਮੀਦਵਾਰਾਂ ਦੀਆਂ ਫਾਈਲਾਂ ਖੋਹ ਕੇ ਫਰਾਰ ਹੋਣ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਇੱਕ ਅਣਪਛਾਤੇ ਸਣੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਿਟੀ ਪੁਲੀਸ ਮੁਤਾਬਕ ਤਹਿਸੀਲ ਚੌਕ ’ਚ ਪੁਲੀਸ ਟੀਮ ਨਾਲ ਗਸ਼ਤ ਦੌਰਾਨ ਏ ਐੱਸ ਆਈ ਸਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਐੱਸ ਡੀ ਐੱਮ ਦਫ਼ਤਰ ਸਮਾਣਾ ਵਿੱਚ ਬਲਾਕ ਸਮਿਤੀ ਚੋਣਾਂ ਦੇ ਨਾਮਜ਼ਦਗੀ ਪੱਤਰ ਭਰੇ ਜਾਣ ਦੌਰਾਨ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਪਿੰਡ ਕਮਾਲਪੁਰ ਦਾ ਵਸਨੀਕ ਹਰਦੀਪ ਸਿੰਘ, ਇੱਕ ਅਣਪਛਾਤੇ ਵਿਅਕਤੀ ਤੋਂ ਨਾਮਜ਼ਦਗੀ ਪੱਤਰ ਵਾਲੀ ਫਾਈਲ ਖੋਹ ਕੇ ਲੈ ਗਿਆ, ਜਿਸ ਨੂੰ ਪੁਲੀਸ ਨੇ ਕਾਬੂ ਕਰ ਲਿਆ। ਇੱਕ ਹੋਰ ਮਾਮਲੇ ਵਿੱਚ ਐੱਸ ਡੀ ਐੱਮ ਦਫ਼ਤਰ ’ਚ ਪੁਲੀਸ ਪਾਰਟੀ ਸਣੇ ਏ ਐੱਸ ਆਈ ਗੁਰਬਖਸ ਸਿੰਘ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਇੱਕ ਅਣਪਛਾਤਾ ਵਿਅਕਤੀ ਪਿੰਡ ਬਿਸਨਪੁਰਾ ਦੇ ਵਸਨੀਕ ਜਗਵਿੰਦਰ ਸਿੰਘ ਦੇ ਨਾਮਜ਼ਦਗੀ ਪੱਤਰ ਵਾਲੀ ਫਾਈਲ ਖੋਹ ਕੇ ਫਰਾਰ ਹੋ ਗਿਆ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
