ਪਰਸ ਖੋਹਣ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ
ਇੱਥੇ ਦਿਨ-ਦਿਹਾੜੇ ਇੱਕ ਔਰਤ ਦਾ ਪਰਸ ਖੋਹਣ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਮੋਨੂੰ, ਲਵਲੀ ਵਾਸੀ ਮੋਤੀਆ ਬਾਜ਼ਾਰ ਸਮਾਣਾ ਅਤੇ ਕਰਨ ਵਾਸੀ ਨੀਲਗੜ੍ਹ ਮੁਹੱਲਾ ਸਮਾਣਾ ਸ਼ਾਮਲ ਹਨ। ਜਾਂਚ ਅਧਿਕਾਰੀ ਸਿਟੀ ਪੁਲੀਸ...
Advertisement
ਇੱਥੇ ਦਿਨ-ਦਿਹਾੜੇ ਇੱਕ ਔਰਤ ਦਾ ਪਰਸ ਖੋਹਣ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਮੋਨੂੰ, ਲਵਲੀ ਵਾਸੀ ਮੋਤੀਆ ਬਾਜ਼ਾਰ ਸਮਾਣਾ ਅਤੇ ਕਰਨ ਵਾਸੀ ਨੀਲਗੜ੍ਹ ਮੁਹੱਲਾ ਸਮਾਣਾ ਸ਼ਾਮਲ ਹਨ। ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐੱਸਆਈ ਸਿਮਰ ਸਿੰਘ ਨੇ ਦੱਸਿਆ ਕਿ ਦਰਸ਼ਨੀ ਕੌਰ ਪਤਨੀ ਕ੍ਰਿਸ਼ਨਾ ਵਾਸੀ ਮਰਦਾਹੇੜੀ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ 27 ਜੁਲਾਈ ਦੀ ਸ਼ਾਮ 6:00 ਵਜੇ ਜਦੋਂ ਉਹ ਅਗਰਸੈਨ ਚੌਕ ਨੇੜੇ ਜਾ ਰਹੀ ਸੀ ਤਾਂ ਮੋਟਰਸਾਈਕਲ ’ਤੇ ਕੇ ਆਏ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਏ। ਤੇਜ਼ ਰਫ਼ਤਾਰ ਹੋਣ ਕਾਰਨ ਮੁਲਜ਼ਮ ਮੋਟਰਸਾਈਕਲ ਸਮੇਤ ਸੀਤਾ-ਗੀਤਾ ਗਲੀ ਨੇੜੇ ਡਿੱਗ ਪਏ, ਜਿਨ੍ਹਾਂ ਨੂੰ ਇੱਕ ਵਿਅਕਤੀ ਨੇ ਫੜਨ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਫਰਾਰ ਹੋ ਗਏ। ਪਰਸ ਵਿੱਚ ਇੱਕ ਮੋਬਾਈਲ ਅਤੇ ਨਕਦੀ ਵੀ ਸੀ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ।
Advertisement
Advertisement