ਪਰਾਲੀ ਸਾੜਨ ਵਾਲੇ ਦੋ ਕਿਸਾਨਾਂ ਖ਼ਿਲਾਫ਼ ਕੇਸ ਦਰਜ
ਝੋਨਾ ਵੱਢਣ ਤੋਂ ਬਾਅਦ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪ੍ਰਸ਼ਾਸਨ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਥਾਣਾ ਜੁਲਕਾਂ ਅਧੀਨ ਦੋ ਪਿੰਡਾਂ ਦੇ ਦੋ ਕਿਸਾਨਾਂ ਖਿਲਾਫ ਪੁਲੀਸ ਨੇ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਜੁਲਕਾਂ ਦੇ ਸਹਾਇਕ...
Advertisement
ਝੋਨਾ ਵੱਢਣ ਤੋਂ ਬਾਅਦ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪ੍ਰਸ਼ਾਸਨ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਥਾਣਾ ਜੁਲਕਾਂ ਅਧੀਨ ਦੋ ਪਿੰਡਾਂ ਦੇ ਦੋ ਕਿਸਾਨਾਂ ਖਿਲਾਫ ਪੁਲੀਸ ਨੇ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਜੁਲਕਾਂ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਪਿੰਡ ਫਰਾਂਸਵਾਲ ਦੇ ਕਿਸਾਨ ਸੁਖਦੇਵ ਸਿੰਘ ਨੇ ਆਪਣੇ ਖੇਤਾਂ ਵਿੱਚ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੋਈ ਹੈ। ਇਸ ਦੌਰਾਨ ਥਾਣਾ ਜੁਲਕਾਂ ਵਿੱਚ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਪਿੰਡ ਧੰਗੜੋਲੀ ਦੇ ਕਿਸਾਨ ਰਣਧੀਰ ਸਿੰਘ ਨੇ ਵੀ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਇਸ ਕਿਸਾਨ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਹੈ।
Advertisement
Advertisement