ਪਰਾਲੀ ਸਾੜਨ ਦੇ ਦੋਸ਼ ਹੇਠ ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ
ਸਮਾਣਾ ਅਤੇ ਘੱਗਾ ਪੁਲੀਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਵੱਖ-ਵੱਖ ਪਿੰਡਾਂ ਦੇ ਤਿੰਨ ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਸਦਰ ਪੁਲੀਸ ਮੁਤਾਬਕ ਸੈਟੇਲਾਈਟ ਲੋਕੇਸ਼ਨ ਦੇ ਆਧਾਰ ’ਤੇ ਮਵੀ ਕਲਾਂ ਪੁਲੀਸ ਅਧਿਕਾਰੀ ਹਰਦੀਪ ਸਿੰਘ ਵਿਰਕ...
Advertisement
ਸਮਾਣਾ ਅਤੇ ਘੱਗਾ ਪੁਲੀਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਵੱਖ-ਵੱਖ ਪਿੰਡਾਂ ਦੇ ਤਿੰਨ ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਸਦਰ ਪੁਲੀਸ ਮੁਤਾਬਕ ਸੈਟੇਲਾਈਟ ਲੋਕੇਸ਼ਨ ਦੇ ਆਧਾਰ ’ਤੇ ਮਵੀ ਕਲਾਂ ਪੁਲੀਸ ਅਧਿਕਾਰੀ ਹਰਦੀਪ ਸਿੰਘ ਵਿਰਕ ਦੀ ਅਗਵਾਈ ਹੇਠ ਟੀਮ ਨੇ ਪਿੰਡ ਕੁਲਾਰਾਂ ਅਤੇ ਪਿੰਡ ਬਾਦਸ਼ਾਹਪੁਰ ਵਿੱਚ ਮੌਕੇ ਦੇਖਿਆ ਤਾਂ ਉੱਥੇ ਖੇਤਾਂ ਵਿੱਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗੀ ਸੀ, ਜਿਸ ’ਤੇ ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਕਰ ਲਿਆ ਹੈ। ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਸੈਟੇਲਾਈਟ ਲੋਕੇਸ਼ਨ ਮੁਤਾਬਕ ਘੱਗਾ ਪੁਲੀਸ ਨੇ ਪਿੰਡ ਬਰਾਸ ਵਿੱਚ ਮੌਕੇ ’ਤੇ ਜਾ ਕੇ ਦੇਖਿਆ ਤਾਂ ਕਿਸਾਨ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਈ ਹੋਈ ਸੀ। ਪੁਲੀਸ ਨੇ ਅਣਪਛਾਤੇ ਕਿਸਾਨ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਕਿਸਾਨ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।
Advertisement
Advertisement
