22 ਲੱਖ ਦੀ ਠੱਗੀ ਦੇ ਦੋਸ਼ ਹੇਠ ਕੇਸ ਦਰਜ
ਪਟਿਆਲਾ ਸਾਈਬਰ ਕ੍ਰਾਈਮ ਥਾਣੇ ਵਿੱਚ ਕਾਗ਼ਜ਼ਾਂ ਦੀ ਗ਼ਲਤ ਵਰਤੋਂ ਕਰਕੇ 22 ਲੱਖ ਦੀ ਠੱਗੀ ਦੇ ਹੋਠ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਗੁਰਦਰਸ਼ਨ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਖੋਖ ਦੇ ਆਧਾਰ ਕਾਰਡ ਅਤੇ ਪੈਨ ਕਾਰਡ ਦੀ...
Advertisement
ਪਟਿਆਲਾ ਸਾਈਬਰ ਕ੍ਰਾਈਮ ਥਾਣੇ ਵਿੱਚ ਕਾਗ਼ਜ਼ਾਂ ਦੀ ਗ਼ਲਤ ਵਰਤੋਂ ਕਰਕੇ 22 ਲੱਖ ਦੀ ਠੱਗੀ ਦੇ ਹੋਠ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਗੁਰਦਰਸ਼ਨ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਖੋਖ ਦੇ ਆਧਾਰ ਕਾਰਡ ਅਤੇ ਪੈਨ ਕਾਰਡ ਦੀ ਗ਼ਲਤ ਵਰਤੋਂ ਕਰ ਕੇ ਕਰੀਬ 22 ਲੱਖ ਰੁਪਏ ਦੀ ਠੱਗੀ ਮਾਰੀ ਹੈ ਜਿਸ ਤਹਿਤ ਵਰੁਣ ਕੁਮਾਰ ਤੇ ਜਤਿੰਦਰ ਕੁਮਾਰ ਵਾਸੀ ਪਟਿਆਲਾ ਸਣੇ ਦੋ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×