ਸ਼ਮਸ਼ਾਨਘਾਟ ’ਚੋਂ ਦਰੱਖਤ ਵੱਢਣ ਦੇ ਦੋਸ਼ ਹੇਠ ਕੇਸ ਦਰਜ
ਸਿਟੀ ਪੁਲੀਸ ਨੇ ਬਸਤੀ ਗੋਬਿੰਦ ਨਗਰ, ਸਮਾਣਾ ਦੇ ਸ਼ਮਸ਼ਾਨਘਾਟ ਵਿੱਚੋਂ ਦਰੱਖਤ ਕੱਟ ਕੇ ਚੋਰੀ ਕਰਨ ਦੇ ਦੋਸ਼ ਵਿੱਚ ਚਾਰ ਵਿਅਕਤੀਆਂ (ਦੋ ਪਿਓ-ਪੁੱਤਰਾਂ) ਵਿਰੁੱਧ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਦਿਲੀਪ ਸਿੰਘ, ਯਾਦਵਿੰਦਰ ਸਿੰਘ, ਸੰਤੋਸ਼ ਸਿੰਘ ਅਤੇ ਰੇਸ਼ਮ ਸਿੰਘ ਸ਼ਾਮਲ ਹਨ,...
Advertisement
ਸਿਟੀ ਪੁਲੀਸ ਨੇ ਬਸਤੀ ਗੋਬਿੰਦ ਨਗਰ, ਸਮਾਣਾ ਦੇ ਸ਼ਮਸ਼ਾਨਘਾਟ ਵਿੱਚੋਂ ਦਰੱਖਤ ਕੱਟ ਕੇ ਚੋਰੀ ਕਰਨ ਦੇ ਦੋਸ਼ ਵਿੱਚ ਚਾਰ ਵਿਅਕਤੀਆਂ (ਦੋ ਪਿਓ-ਪੁੱਤਰਾਂ) ਵਿਰੁੱਧ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਦਿਲੀਪ ਸਿੰਘ, ਯਾਦਵਿੰਦਰ ਸਿੰਘ, ਸੰਤੋਸ਼ ਸਿੰਘ ਅਤੇ ਰੇਸ਼ਮ ਸਿੰਘ ਸ਼ਾਮਲ ਹਨ, ਜੋ ਸਾਰੇ ਬਸਤੀ ਗੋਬਿੰਦ ਨਗਰ ਸਮਾਣਾ ਦੇ ਵਸਨੀਕ ਹਨ। ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐੱਸਆਈ ਸਿਮਰ ਸਿੰਘ ਬਾਠ ਨੇ ਦੱਸਿਆ ਕਿ ਗੋਬਿੰਦ ਨਗਰ ਪੰਚਾਇਤ ਨੇ ਇੱਕ ਮਤਾ ਪਾਸ ਕਰ ਕੇ ਮੁਲਜ਼ਮਾਂ ਵੱਲੋਂ ਸ਼ਮਸ਼ਾਨਘਾਟ ਵਿੱਚੋਂ 10 ਦਰੱਖਤਾਂ ਨੂੰ ਕੱਟ ਕੇ ਵੇਚਣ ਬਾਰੇ ਕਾਰਵਾਈ ਲਈ ਬੀਡੀਪੀਓ ਦਫ਼ਤਰ ਨੂੰ ਦਿੱਤਾ ਸੀ। ਜਾਂਚ ਤੋਂ ਬਾਅਦ, ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਸਮਾਣਾ ਦੀ ਸ਼ਿਕਾਇਤ ’ਤੇ ਸਿਟੀ ਪੁਲੀਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
×