ਪਰਾਲੀ ਨੂੰ ਅੱਗ ਲਾਉਣ ’ਤੇ ਕੇਸ ਦਰਜ
ਝੋਨੇ ਦੀ ਫ਼ਸਲ ਵੱਢਣ ਤੋਂ ਬਾਅਦ ਪਰਾਲੀ ਦੇ ਅਵਸ਼ੇਸ਼ਾਂ ਨੂੰ ਖੇਤ ਵਿੱਚ ਹੀ ਅੱਗ ਲਾ ਕੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲਿਆਂ ਵਿੱਚ ਸਦਰ ਪੁਲੀਸ ਨੇ ਤਿੰਨ ਵੱਖ-ਵੱਖ ਪਿੰਡਾਂ ਦੇ ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।...
Advertisement
ਝੋਨੇ ਦੀ ਫ਼ਸਲ ਵੱਢਣ ਤੋਂ ਬਾਅਦ ਪਰਾਲੀ ਦੇ ਅਵਸ਼ੇਸ਼ਾਂ ਨੂੰ ਖੇਤ ਵਿੱਚ ਹੀ ਅੱਗ ਲਾ ਕੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲਿਆਂ ਵਿੱਚ ਸਦਰ ਪੁਲੀਸ ਨੇ ਤਿੰਨ ਵੱਖ-ਵੱਖ ਪਿੰਡਾਂ ਦੇ ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਦਰ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੈਟੇਲਾਈਟ ਲੋਕੇਸ਼ਨ ਦੇ ਆਧਾਰ ’ਤੇ ਵੱਖ-ਵੱਖ ਪੁਲੀਸ ਪਾਰਟੀਆਂ ਨੇ ਮੌਕੇ ’ਤੇ ਜਾ ਕੇ ਦੇਖਿਆ ਕਿ ਪਿੰਡ ਮਰੋੜੀ, ਅਚਰਾਲ, ਅਤੇ ਆਸਮਾਨਪੁਰ ਦੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਈ ਹੋਈ ਸੀ। ਪੁਲੀਸ ਅਧਿਕਾਰੀ ਅਨੁਸਾਰ ਲੋਕੇਸ਼ਨ ਦੇ ਆਧਾਰ ’ਤੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਥਿਤ ਦੋਸ਼ੀ ਖੇਤ ਮਾਲਕਾਂ ਦੀ ਪਛਾਣ ਕੀਤੀ ਜਾ ਰਹੀ ਹੈ।
Advertisement
Advertisement
