ਫੇਟ ਮਾਰਨ ਦੇ ਦੋਸ਼ ਹੇਠ ਕੇਸ ਦਰਜ
ਪੈਦਲ ਜਾ ਰਹੇ ਵਿਅਕਤੀ ਨੂੰ ਫੇਟ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਕਾਰ ਚਾਲਕ ਗੁਰਪ੍ਰੀਤ ਸਿੰਘ ਨਿਵਾਸੀ ਨਿਰਮਲ ਡੇਰਾ ਪਿੰਡ ਨਮਾਦਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਥਾਣਾ ਗਾਜੇਵਾਸ ਪੁਲੀਸ ਚੌਕੀ ਦੇ...
Advertisement
ਪੈਦਲ ਜਾ ਰਹੇ ਵਿਅਕਤੀ ਨੂੰ ਫੇਟ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਕਾਰ ਚਾਲਕ ਗੁਰਪ੍ਰੀਤ ਸਿੰਘ ਨਿਵਾਸੀ ਨਿਰਮਲ ਡੇਰਾ ਪਿੰਡ ਨਮਾਦਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਥਾਣਾ ਗਾਜੇਵਾਸ ਪੁਲੀਸ ਚੌਕੀ ਦੇ ਏ ਐੱਸ ਆਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਕਰਮਜੀਤ ਸਿੰਘ ਪੁੱਤਰ ਕਰਤਾਰ ਸਿੰਘ ਨਿਵਾਸੀ ਪਿੰਡ ਗਾਜੇਵਾਸ ਵੱਲੋਂ ਦਰਜ ਕਰਵਾਈ ਸ਼ਿਕਾਇਤ ਮੁਤਾਬਕ 3 ਨਵੰਬਰ ਦੀ ਸ਼ਾਮ ਨੂੰ ਜਦੋਂ ਉਹ ਪਿੰਡ ਵਿੱਚ ਪੈਦਲ ਜਾ ਰਿਹਾ ਸੀ ਤਾਂ ਮੁਲਜ਼ਮ ਕਾਰ ਚਾਲਕ ਨੇ ਤੇਜ਼ ਰਫ਼ਤਾਰ ਕਾਰ ਲਾਪ੍ਰਵਾਹੀ ਨਾਲ ਉਸ ਵਿੱਚ ਮਾਰੀ, ਜਿਸ ਕਾਰਨ ਉਸ ਦੀ ਲੱਤ ਅਤੇ ਪੈਰ ਟੁੱਟ ਗਿਆ। ਅਧਿਕਾਰੀ ਅਨੁਸਾਰ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement
