ਖੇਤਰੀ ਪ੍ਰਤੀਨਿਧ
ਪਟਿਆਲਾ, 3 ਜੁਲਾਈ
ਜ਼ਿਲ੍ਹਾ ਪਟਿਆਲਾ ਦੀ ਪੁਲੀਸ ਨੇ ਵੱਖ ਵੱਖ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਨ੍ਹਾਂ ਵਿਚੋਂ ਅਜਿਹੀ ਇੱਕ ਕਾਰਵਾਈ ਦੌਰਾਨ ਥਾਣਾ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ਰਣਧੀਰ ਸਿੰਘ ਤੇ ਪੁਲੀਸ ਟੀਮ ਨੇ ਇੱਕ ਵਿਅਕਤੀ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਂਦਿਆਂ, ਉਸ ਦੇ ਕਬਜੇ ਵਿਚੋਂ 12 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਪਹਿਚਾਣ ਚੇਤਨ ਕੁਮਾਰ ਪੁੱਤਰ ਨੰਦ ਕਿਸ਼ੋਰ ਵਜੋਂ ਹੋਈ ਹੈ। ਉਸ ਦੇ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਥਾਣਾ ਤ੍ਰਿਪੜੀ ਦੀ ਪੁਲੀਸ ਨੇ ਇੱਕ ਵਿਅਕਤੀ ਦੇ ਕਬਜ਼ੇ ਵਿਚੋਂ ਅੱਧਾ ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਸ ਮੁਲਜ਼ਮ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਬਾਬਾ ਜੀਵਨ ਸਿੰਘ ਬਸਤੀ ਪਟਿਆਲਾ ਵਜੋਂ ਹੋਈ। ਜਿਸ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸੇ ਦੌਰਾਨ ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਨਿਸ਼ਾਨ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਟੀਮ ਨੇ ਇੱਕ ਵਿਅਕਤੀ ਦੇ ਕਬਜ਼ੇ ਵਿਚੋਂ 30 ਗਰਾਮ ਸਮੈਕ ਬਰਾਮਦ ਕੀਤੀ ਹੈ। ਜਿਸ ਦੀ ਪਹਿਚਾਣ ਜਗਮੋਹਨ ਸਿੰਘ ਵਜੋਂ ਹੋਈ ਹੈ। ਉਸ ਖਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਵੱਖਰੀ ਕਾਰਵਾਈ ਦੌਰਾਨ ਪੁਲੀਸ ਟੀਮ ਨੇ ਇੱਕ ਵਿਅਕਤੀ ਦੇ ਕਬਜ਼ੇ ਵਿਚੋਂ 240 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।