ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਘਰ ’ਚੋਂ ਨਕਦੀ ਤੇ ਮੋਬਾਈਲ ਚੋਰੀ

ਪਿੰਡ ਢੈਂਠਲ ਵਿੱਚ ਬਜ਼ੁਰਗ ਜੋੜੇ ਦੇ ਘਰੋਂ ਅਣਪਛਾਤੇ ਚੋਰਾਂ ਵੱਲੋਂ 3.25 ਲੱਖ ਰੁਪਏ ਅਤੇ ਮੋਬਾਈਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ’ਤੇ ਸਦਰ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ...
Advertisement
ਪਿੰਡ ਢੈਂਠਲ ਵਿੱਚ ਬਜ਼ੁਰਗ ਜੋੜੇ ਦੇ ਘਰੋਂ ਅਣਪਛਾਤੇ ਚੋਰਾਂ ਵੱਲੋਂ 3.25 ਲੱਖ ਰੁਪਏ ਅਤੇ ਮੋਬਾਈਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ’ਤੇ ਸਦਰ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਸਦਰ ਪੁਲੀਸ ਦੇ ਏਐੱਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਪਿੰਡ ਢੈਂਠਲ ਦੇ ਵਸਨੀਕ ਲਖਵਿੰਦਰ ਸਿੰਘ ਪੁੱਤਰ ਦਿਲੀਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਇਹ ਰਕਮ ਉਸ ਨੇ ਨਵੀਂ ਖ਼ਰੀਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਘਰ ਦੀ ਅਲਮਾਰੀ ਵਿੱਚ ਰੱਖੀ ਹੋਈ ਸੀ। 

Advertisement
Advertisement
Show comments