ਕੇਂਦਰ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰੇ: ਚੰਦੂਮਾਜਰਾ

ਕੇਂਦਰ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰੇ: ਚੰਦੂਮਾਜਰਾ

ਪੱਤਰ ਪ੍ਰੇਰਕ

ਦੇਵੀਗੜ੍ਹ, 29 ਨਵੰਬਰ

ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਬਣਾਏ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਕੁਝ ਸਮਝਾਉਣ ਦੀ ਜ਼ਰੂਰਤ ਨਹੀਂ ਪੰਜਾਬ ਦੇ ਕਿਸਾਨ ਸਾਰਾ ਕੁਝ ਸਮਝ ਕੇ ਦਿੱਲੀ ਪਹੁੰਚੇ ਹਨ, ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਇਹ ਮਸਲਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦਿੱਲੀ ਧਰਨੇ ’ਚ ਹਾਜ਼ਰੀ ਲਵਾਉਣ ਉਪਰੰਤ ਦੇਵੀਗੜ੍ਹ ਵਿੱਚ ਪੁੱਜਣ ਤੋਂ ਬਾਅਦ ਕੀਤਾ। ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All