‘ਆਪ’ ਆਗੂ ਬਲਜਿੰਦਰ ਸਿੰਘ ਢਿੱਲੋਂ ਦਾ ਸਨਮਾਨ
ਪਟਿਆਲਾ: ਪਿਛਲੇ ਦਿਨੀਂ ਐਂਂਟੀ ਕੁਰੱਪਸ਼ਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਕਰਨਾਲ ’ਚ ਗਲੋਬਲ ਆਈਕਨ ਐਵਾਰਡ ਸਮਾਰੋਹ ਕੀਤਾ ਗਿਆ। ਇਸ ਮੌਕੇ ਦੇਸ਼ ਭਰ ’ਚੋੋਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਹਲਕਾ ਸਨੌਰ ਤੋਂ ‘ਆਪ’ ਦੇ ਆਗੂ ਬਲਜਿੰਦਰ ਸਿੰਘ ਢਿੱਲੋਂ ਨੂੰ ਉਨ੍ਹਾਂ ਵੱਲੋਂ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਇਸ ਐਵਾਰਡ ਨਾਲ ਸਨਮਾਨਿਆ ਗਿਆ। -ਖੇਤਰੀ ਪ੍ਰਤੀਨਿਧ