ਚੇਅਰਮੈਨ ਢਿੱਲੋਂ ਦਾ ਸਨੌਰ ਪੁੱਜਣ ’ਤੇ ਭਰਵਾਂ ਸਵਾਗਤ
ਪੰਜਾਬ ਐਗਰੋ ਫੂਡ ਗ੍ਰੇਨਜ਼ ਦੇ ਨਵ ਨਿਯੁਕਤ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਆਪਣੀ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਹਲਕਾ ਸਨੌਰ ਵਿੱਚ ਪਹੁੰਚੇ। ਇਸ ਮੌਕੇ ਪਾਰਟੀ ਵਰਕਰਾਂ ਵਲੋਂ ਵੱਡੇ ਪੱਧਰ ’ਤੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ...
Advertisement
ਪੰਜਾਬ ਐਗਰੋ ਫੂਡ ਗ੍ਰੇਨਜ਼ ਦੇ ਨਵ ਨਿਯੁਕਤ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਆਪਣੀ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਹਲਕਾ ਸਨੌਰ ਵਿੱਚ ਪਹੁੰਚੇ। ਇਸ ਮੌਕੇ ਪਾਰਟੀ ਵਰਕਰਾਂ ਵਲੋਂ ਵੱਡੇ ਪੱਧਰ ’ਤੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਕਿਸੇ ਇਕ ਵਿਅਕਤੀ ਦੀ ਜਿੱਤ ਨਹੀਂ ਹੈ, ਸਗੋਂ ਹਰ ਉਸ ਵਰਕਰ ਦੀ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਪਾਰਟੀ ਵਰਕਰਾਂ ਨੇ ਵੀ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਬਲਜਿੰਦਰ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਵਰਕਰਾਂ ਦੇ ਹੌਂਸਲੇ ਹੋਰ ਵਧੇ ਹਨ।
Advertisement