ਪਿੰਡ ਮੌਲਵੀਵਾਲਾ 'ਚ ਨਹਿਰੀ ਪਾਈਪਲਈਨ ਅਤੇ ਖਾਲਾਂ ਦੇ ਚੱਲ ਰਹੇ ਕੰਮ ਦਾ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਜਾਇਜ਼ਾ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ 'ਆਪ' ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਦਿਆਂ, ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਖੇਤੀ ਲਈ ਨਹਿਰੀ ਮੁਹੱਈਆ ਕਰਵਾਉਣ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਖਸਤਾ ਹੋ ਚੁੱਕੇ ਨਹਿਰੀ ਖਾਲਿਆਂ ਦੀ ਮੁਰੰਮਤ ਕਰਵਾਉਣ ਅਤੇ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਤੇ ਛੇੜਿਆ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਮੌਲਵੀਵਾਲਾ ਵਿਖੇ ਪੰਜ ਕਿਲੋਮੀਟਰ ਤੋਂ ਵੱਧ ਨਵੇਂ ਖਾਲ ਬਣਾਏ ਹਨ ਅਤੇ ਤਿੰਨ ਕਿਲੋਮੀਟਰ ਪਾਈਪ ਲਾਈਨ ਪਾ ਕੇ ਪਿੰਡ ਦੀ ਪੰਚਾਇਤੀ ਜ਼ਮੀਨ ਸਮੇਤ ਆਸ-ਪਾਸ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਅਗਵਾਈ ਵਿੱਚ ਪਹਿਲਾਂ ਸਰਕਾਰ ਵੱਲੋਂ ਵੱਡੀ ਪੱਧਰ ਉੱਤੇ ਨਹਿਰੀ ਰਜਵਾਹੇ ਬਣਾਏ ਗਏ ਹਨ ਅਤੇ ਹੁਣ ਨਹਿਰੀ ਖਾਲ ਬਣਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਕਿਸਾਨ ਵਿੰਗ ਦੇ ਸੂਬਾ ਸਕੱਤਰ ਬੂਟਾ ਸਿੰਘ ਸ਼ੁਤਰਾਣਾ, ਸੀਨੀਅਰ ਆਪ ਆਗੂ ਬਲਜੀਤ ਸਿੰਘ ਸਹੋਤਾ, ਸਰਪੰਚ ਚਰਨਜੀਤ ਸਿੰਘ ਸੰਧੂ, ਕਾਬਲ ਸਿੰਘ ਢਿੱਲੋ, ਚਰਨਜੀਤ ਸਿੰਘ ਭੁੱਲਰ, ਸਾਬਕਾ ਸਰਪੰਚ ਧਿਆਨ ਸਿੰਘ ਅਤੇ ਮਨਿੰਦਰ ਸਿੰਘ ਭੁੱਲਰ ਆਦਿ ਹਾਜ਼ਰ ਸਨ।

