ਕੌਮੀ ਹੜਤਾਲ ਦੇ ਸੱਦੇ ’ਤੇ ਪੀਆਰਟੀਸੀ ਦਾ ਚੱਕਾ ਜਾਮ

ਕੌਮੀ ਹੜਤਾਲ ਦੇ ਸੱਦੇ ’ਤੇ ਪੀਆਰਟੀਸੀ ਦਾ ਚੱਕਾ ਜਾਮ

ਸਰਬਜੀਤ ਸਿੰਘ ਭੰਗੂ

ਪਟਿਆਲਾ, 26 ਨਵੰਬਰ

ਮੁਲਾਜ਼ਮਾਂ ਅਤੇ ਮਜ਼ਦੂਰਾਂ ਸਮੇਤ ਹੋਰ ਵਰਗਾਂ ਦੀਆਂ ਸਾਂਝੀਆਂ ਮੰਗਾਂ ਦੀ ਪੂਰਤੀ ਲਈ ਦਸ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਹੜਤਾਲ ਦੇ ਸੱਦੇ ਤਹਿਤ ਪੀਆਰਟੀਸੀ ਨਾਲ ਸਬੰਧਤ ਛੇ ਮੁਲਾਜ਼ਮ ਜਥੇਬੰਦੀਆਂ ਨੇ ਰਲ ਕੇ ਅੱਜ ਹੜਤਾਲ ਕੀਤੀ। ਇਸ ਕਰਕੇ ਅੱਜ ਪਟਿਆਲਾ ਬੱਸ ਅੱਡੇ ’ਚੋਂ ਕੋਈ ਵੀ ਬੱਸ ਬਾਹਰ ਨਹੀਂ ਜਾ ਸਕੀ। ਇਸ ਦੌਰਾਨ ਹੀ ਇਨ੍ਹਾਂ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਪਟਿਆਲਾ ਦੇ ਮੁੱਖ ਬੱਸ ਅੱਡੇ ’ਚ ਧਰਨਾ ਮਾਰ ਕੇ ਬੈਠ ਗਏ, ਜਿਸ ਦੀ ਅਗਵਾਈ ਨਿਰਮਲ ਸਿੰਘ ਧਾਲੀਵਾਲ, ਉੱਤਮ ਸਿੰਘ ਬਾਗੜੀ, ਰਮੇਸ਼ ਕੁਮਾਰ ਅਤੇ ਹੋਰ ਆਗੂ ਕਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All