ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 6 ਮਈ
ਇਥੇ ਬੀ.ਐੱਸ.ਐੱਨ.ਐੱਲ. ਟਾਵਰ ’ਤੇ ਚੜ੍ਹਕੇ ਰੁਜ਼ਗਾਰ ਪ੍ਰਾਪਤੀ ਲਈ ਡਟੇ ਹੋਏ ਦੋਵੇਂ ਬੇਰੁਜ਼ਗਾਰ ਅਧਿਆਪਕ ਅੱਜ 47ਵੇਂ ਦਿਨ ਵੀ ਸੰਘਰਸ਼ ’ਤੇ ਕਾਇਮ ਰਹੇ।ਬੇਰੁਜ਼ਗਾਰ ਅਧਿਅਪਾਕਾਂ ਦੇ ਸੰਘਰਸ਼ ਦੀ ਹਮਾਇਤ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਟਾਵਰ ਹੇਠਾਂ ਪੁੱਜੇ। ਚੰਦੂਮਾਜਰਾ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਚੋਣਾਂ ਵੇਲੇ ਸੂਬੇ ਦੇ ਬੇਰੁਜ਼ਗਾਰਾਂ ਨਾਲ ਜੋ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਉਸ ਤੋਂ ਪੰਜਾਬ ਸਰਕਾਰ ਮੁੱਕਰ ਰਹੀ ਹੈ, ਜੋ ਬਦਕਿਸਮਤੀ ਵਾਲੀ ਗੱਲ ਹੈ।
ਉਨਾਂ ਮੰਗ ਕੀਤੀ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਮਰਜ਼ੀ ਮੁਤਾਬਿਕ ਸਰਕਾਰ ਭਰਤੀ ਨਿਯਮਾਂ ’ਚ ਸੋਧ ਕਰਕੇ ਰੁਜ਼ਗਾਰ ਦੇ ਵਸੀਲੇ ਸੌਖੇ ਤੇ ਯਕੀਨੀ ਬਣਾਏ।