ਚੰਦੂਮਾਜਰਾ ਨੇ ਮੁਲਾਜ਼ਮ ਮੰਗਾਂ ਸਬੰਧੀ ਸਪੀਕਰ ਨੂੰ ਸੌਂਪਿਆ ਪ੍ਰਸਤਾਵ

ਚੰਦੂਮਾਜਰਾ ਨੇ ਮੁਲਾਜ਼ਮ ਮੰਗਾਂ ਸਬੰਧੀ ਸਪੀਕਰ ਨੂੰ ਸੌਂਪਿਆ ਪ੍ਰਸਤਾਵ

ਸਪੀਕਰ ਰਾਣਾ ਕੇਪੀ ਸਿੰਘ ਨੂੰ ਪ੍ਰਸਤਾਵ ਸਬੰਧੀ ਦਸਤਾਵੇਜ ਸੌਂਪਦੇ ਹੋਏ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ।

ਸਰਬਜੀਤ ਸਿੰਘ ਭੰਗੂ
ਸਨੌਰ, 25 ਫਰਵਰੀ

ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ ਦੇ ਰੂਲ 71 ਅਧੀਨ ਮੁਲਾਜ਼ਮਾਂ ਦੇ ਮਸਲਿਆ ਸਬੰਧੀ ਇੱਕ ਅਹਿਮ ਪ੍ਰਸਤਾਵ ਦਿੱਤਾ। ਜਿਸ ਦੌਰਾਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਪੇ ਕਮਿਸ਼ਨ ਅਤੇ ਭੱਤਿਆਂ ਦੇ ਬਕਾਏ ਸਮੇਤ ਨਵੇਂ ਮੁਲਾਜ਼ਮਾਂ ਉੱਤੇ ਕੇਂਦਰੀ ਪੇ ਸਕੇਲ ਲਾਗੂ ਕਰਨ ਅਤੇ ਵਿਭਾਗੀ ਪੁਨਰਗਠਨ ਤਹਿਤ ਹਜ਼ਾਰਾਂ ਅਸਾਮੀਆਂ ਨੂੂੰ ਖਤਮ ਕਰਨ ਆਦਿ ਮੱਦਾਂ ਸ਼ਾਮਲ ਕੀਤੀਆਂ ਗਈਆਂ ਹਨ।ਵਿਧਾਇਕ ਨੇ ਕਿਹਾ ਕਿ ਮੁਲਾਜ਼ਮ ਪੱਖੀ ਆਪਣੇ ਵਿਚਾਰ ਅਤੇ ਸੁਝਾਅ ਦੇ ਕੇ ਉਨ੍ਹਾਂ ਨੇ ਰੂਲ 77 ਅਧੀਨ ਇਸ ਮਤੇ ਨੂੰ ਜ਼ੁਬਾਨੀ ਵੋਟ ਨਾਲ ਪਾਸ ਕਰਨ ਦੀ ਬੇਨਤੀ ਵੀ ਕੀਤੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All