ਚੰਦੂਮਾਜਰਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇਣ ਦਾ ਫ਼ੈਸਲਾ
Advertisement
ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਕੀਤਾ। ਉਨ੍ਹਾਂ ਪਿੰਡ ਰੁੜਕੀ ਮਹਿਮੂਦਪੁਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਨ ਕਿ ਹਲਕਾ ਸਨੌਰ, ਘਨੌਰ ਅਤੇ ਸ਼ੁਤਰਾਣਾ ਇਹ ਹਲਕੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਭਾਵੇਂ ਉਹ ਗੜੇਮਾਰੀ ਹੋਵੇ, ਦੋ ਵਾਰੀ ਚੀਨੀ ਵਾਇਰਸ, ਮੀਂਹ ਕਾਰਨ ਖਰਾਬਾ ਹੋਵੇ, ਭਾਵੇਂ ਉਹ 2023 ਦੇ ਹੜ੍ਹ ਹੋਣ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਲਗਾਤਾਰ ਕਈ ਮਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਭ ਤੋਂ ਮਾੜੀ ਗੱਲ ਇਹ ਹੈ ਕਿ ਹੁਣ ਤੱਕ ਹੋਏ ਖਰਾਬੇ ਦਾ ਮੁਆਵਜ਼ਾ ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲਿਆ।
ਚੰਦੂਮਾਜਰਾ ਨੇ ਕਿਹਾ ਕਿ ਇਸ ਹੜ੍ਹ ਪ੍ਰਭਾਵਿਤ ਇਲਾਕੇ ਦਾ ਕਾਫੀ ਹਿੱਸਾ ਅਜਿਹਾ ਵੀ ਹੈ ਜਿੱਥੇ ਫ਼ਸਲਾਂ ਤਾਂ ਹਰੀਆਂ ਹਨ ਪਰ ਉਪਰੋਂ ਦੀ ਪਾਣੀ ਲੰਘਣ ਕਾਰਨ ਝਾੜ ਨਾਮਾਤਰ ਨਿਕਲੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਜਲਦੀ ਨੁਕਸਾਨ ਦੀ ਭਰਪਾਈ ਕਰੇ। ਇਸ ਸਬੰਧੀ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੈਮੋਰੰਡਮ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ।
Advertisement
Advertisement