ਪੱਤਰ ਪ੍ਰੇਰਕ
ਰਾਜਪੁਰਾ, 21 ਜਨਵਰੀ
ਹਲਕਾ ਰਾਜਪੁਰਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਊਕਸੀ ਜੱਟਾਂ ਤੋਂ ਜਸਪ੍ਰੀਤ ਸਿੰਘ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਛੱਤਰ ਸਿੰਘ ਅਤੇ ਧਰਮਪਾਲ ਸਿੰਘ ‘ਆਪ’ ਅਤੇ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਗਏ। ਇਸੇ ਦੌਰਾਨ ਬਰਾੜ ਵੱਲੋਂ ਪਾਰਟੀ ਆਗੂਆਂ ਸਿਮਰਨਜੀਤ ਸਿੰਘ ਬਿੱਲਾ, ਨਰਦੇਵ ਸਿੰਘ ਆਕੜੀ, ਸਾਧੂ ਸਿੰਘ ਖਲੌਰ, ਜਗਜੀਤ ਸਿੰਘ ਛੜਬੜ ਅਤੇ ਐਡਵੋਕੇਟ ਸੁਬੇਗ ਸਿੰਘ ਸੰਧੂ ’ਤੇ ਆਧਾਰਿਤ ਆਗੂਆਂ ਦੀ ਟੀਮ ਨਾਲ ਕਸਬੇ ਦੇ ਬਾਜ਼ਾਰ ਵਿੱਚ ਦੁਕਾਨਾਂ ’ਤੇ ਜਾ ਕੇ ਕਾਂਗਰਸ ਦੇ ਮਾੜੇ ਰਾਜ ਪ੍ਰਬੰਧ ਬਾਰੇ ਜਾਣੂ ਕਰਵਾਉਂਦਿਆਂ ਅਕਾਲੀ ਦਲ ਲਈ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ।