ਖੇਤਰੀ ਪ੍ਰਤੀਨਿਧ
ਪਟਿਆਲਾ, 10 ਜੁਲਾਈ
ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਸੁਮੀਤ ਸਿੰਘ ਦਾ ਕਹਿਣਾ ਸੀ ਕਿ ਬਾਰਸ਼ਾਂ ਮਗਰੋਂ ਮੱਛਰ ਦੀ ਪੈਦਾਇਸ਼ ਦਾ ਖਦਸ਼ਾ ਵਧ ਜਾਂਦਾ ਹੈ ਜਿਸ ਕਰਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ ਘਰ ਜਾ ਕੇ ਜਿੱਥੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ ਗਈ, ਉੱਥੇ ਹੀ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਕੁਝ ਕੁ ਦਿਨਾਂ ਦੇ ਖੜ੍ਹੇ ਅਤੇ ਸਾਫ਼ ਪਾਣੀ ਨੂੰ ਚੈੱਕ ਕਰਨ ਤੇ ਲੋੜੀਂਦੀਆਂ ਥਾਵਾਂ ’ਤੇ ਲਾਰਵੀਸਾਈਡ ਸਪਰੇਅ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਡੇਂਗੂ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿੱਲਕੁਲ ਮੁਫਤ ਉਪਲਬਧ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਯੋਗ ਸਾਵਧਾਨੀਆਂ ਅਪਣਾਉੁਣ ਬਾਰੇ ਜਾਗਰੂਕ ਕੀਤਾ ਗਿਆ। ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਕਿ ਹੁਣ ਤੱਕ ਡੇਂਗੂ ਜਾਂਚ ਸਬੰਧੀ ਕੀਤੇ 300 ਟੈਸਟਾਂ ਵਿੱਚੋਂ ਹੁਣ ਤੱਕ ਡੇਂਗੂ ਦੇ 3 ਕੇਸ ਰਿਪੋਰਟ ਹੋਏ ਹਨ।