ਪੱਤਰ ਪ੍ਰੇਰਕ
ਦੇਵੀਗੜ੍ਹ, 12 ਅਪਰੈਲ
ਪੰਜਾਬ ਸਰਕਾਰ ਵੱਲੋਂ ਇੱਕ ਜੀਓਜੀ ਨਾਮ ਦੀ ਸੰਸਥਾ ਸ਼ੁਰੂ ਕੀਤੀ ਗਈ ਹੈ, ਜੋ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਮਦਦ ਕਰਦੀ ਹੈ। ਇਸ ਦੌਰਾਨ ਤਹਿਸੀਲ ਦੁਧਨਸਾਧਾਂ ਦੀ ਜੀਓਜੀ ਟੀਮ ਵੱਲੋਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਤਹਿਤ ਅਨਾਜ ਮੰਡੀ ਦੇਵੀਗੜ੍ਹ ਵਿੱਚ ਕਰਨਲ ਐੱਮ.ਐੱਸ. ਸਿੱਧੂ ਦੀ ਅਗਵਾਈ ਹੇਠ ਇਸ ਟੀਮ ਨੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ ਅਤੇ ਕੰਡੇ ਦਾ ਤੋਲ ਚੈੱਕ ਕੀਤਾ। ਇਸ ਮੌਕੇ ਕਰਨਲ ਸਿੱਧੂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਮੁਸ਼ਕਲਾਂ ਜਾਣੀਆਂ। ਕਰਨਲ ਸਿੱਧੂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦੁਆਇਆ ਕਿ ਉਹ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਉਣਗੇ। ਇਸ ਮੌਕੇ ਕਰਨਲ ਨੇ ਰਣਜੋਧ ਸਿੰਘ ਹੜਾਣਾ, ਗਣੇਸ਼ੀ ਲਾਲ ਅਤੇ ਪ੍ਰਭਜੋਤ ਸਿੰਘ ਦਸਮੇਸ਼ ਟਰੇਡਿੰਗ ਕੰਪਨੀ ਵਾਲਿਆਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਸੂਬੇਦਾਰ ਗੁਰਸ਼ਰਨ ਸਿੰਘ, ਨਾਇਬ ਸੂਬੇਦਾਰ ਸੁਰਿਦਰ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ ਖੰਗੂੜਾ, ਜਰਨੈਲ ਸਿੰਘ, ਗੁਰਮੇਲ ਸਿੰਘ ਖਰਾਬਗੜ੍ਹ, ਕਰਮ ਸਿੰਘ ਭੈਣੀ, ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।